View in English:
December 5, 2022 11:16 pm

ਦਿੱਲੀ ਪੁਲੀਸ ਨੇ CDS ਜਨਰਲ ਅਨਿਲ ਚੌਹਾਨ ਨੂੰ ‘Z+’ ਸਿਕਿਉਰਟੀ ਦਿੱਤੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 3

ਦਿੱਲੀ ਪੁਲੀਸ ਨੇ ਗ੍ਰਹਿ ਮੰਤਰਾਲਾ ਦੇ ਹੁਕਮ ’ਤੇ ਚੀਫ ਆਫ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਹੈ। ਦੱਸ ਦੇਈਏ ਕਿ ਅਨਿਲ ਚੌਹਾਨ ਨੇ ਭਾਰਤ ਦੇ ਦੂਜੇ CDS ਦੇ ਤੌਰ ’ਤੇ ਅਹੁਦਾ ਸੰਭਾਲਿਆ ਸੀ। ਸਰਕਾਰ ਨੇ ਨਵੇਂ ਚੁਣੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲੀਸ ਦਾ ਜ਼ੈੱਡ ਸ਼੍ਰੇਣੀ ਦਾ ਹਥਿਆਰਬੰਦ ਸੁਰੱਖਿਆ ਕਵਰ ਮੁਹੱਈਆ ਕਰਵਾਇਆ ਹੈ। ਚੌਹਾਨ ਭਾਰਤ ਦੇ ਨਵੇਂ ਚੀਫ਼ ਆਫ਼ ਡਿਫੈਂਸ ਸਟਾਫ ਬਣ ਗਏ ਹਨ, ਜਿਸ ਦਾ ਉਦੇਸ਼ ਤਿੰਨ-ਸੇਵਾਵਾਂ ਦੇ ਤਾਲਮੇਲ ਨੂੰ ਯਕੀਨੀ ਬਣਾਉਣਾ ਅਤੇ ਦੇਸ਼ ਨੂੰ ਦਰਪੇਸ਼ ਭਵਿੱਖ ਦੀਆਂ ਸੁਰੱਖਿਆ ਚੁਣੌਤੀਆਂ ਲਈ ਹਥਿਆਰਬੰਦ ਬਲਾਂ ਨੂੰ ਤਿਆਰ ਕਰਨਾ ਹੈ।

ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਦੇ ਹੁਕਮ ’ਤੇ CDS ਜਨਰਲ ਅਨਿਲ ਚੌਹਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਜਨਰਲ ਅਨਿਲ ਫ਼ੌਜੀ ਦੀ ਪੂਰਬੀ ਕਮਾਨ ਦੇ ਮੁਖੀ ਰਹਿ ਚੁੱਕੇ ਹਨ।

Leave a Reply

Your email address will not be published. Required fields are marked *

View in English