View in English:
April 23, 2024 6:30 pm

ਦਿੱਲੀ ਸਰਕਾਰ ਦਾ ਵੱਡਾ ਫੈਸਲਾ : 25 ਅਕਤੂਬਰ ਤੋਂ ਬਿਨਾਂ ਪ੍ਰਦੂਸ਼ਣ ਸਰਟੀਫਿਕੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 1

ਦਿੱਲੀ ‘ਚ ਪ੍ਰਦੂਸ਼ਣ ਸਰਟੀਫਿਕੇਟ ਤੋਂ ਬਿਨਾਂ ਪੰਪਾਂ ‘ਤੇ ਵਾਹਨਾਂ ‘ਚ ਪੈਟਰੋਲ ਅਤੇ ਡੀਜ਼ਲ ਨਹੀਂ ਭਰਿਆ ਜਾ ਸਕੇਗਾ। ਇਸ ਤੋਂ ਪਹਿਲਾਂ ਸਰਟੀਫਿਕੇਟ ਦਿਖਾਉਣਾ ਹੋਵੇਗਾ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਕਿਹਾ ਕਿ ਵਾਹਨਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ, ‘ਆਪ’ ਸਰਕਾਰ ਨੇ 25 ਅਕਤੂਬਰ ਤੋਂ ਰਾਸ਼ਟਰੀ ਰਾਜਧਾਨੀ ਦੇ ਪੈਟਰੋਲ ਪੰਪਾਂ ‘ਤੇ ਪੀਯੂਸੀ (ਪ੍ਰਦੂਸ਼ਣ ਨਿਯੰਤਰਣ) ਸਰਟੀਫਿਕੇਟ ਤੋਂ ਬਿਨਾਂ ਪੈਟਰੋਲ ਅਤੇ ਡੀਜ਼ਲ ਨੂੰ ਉਪਲਬਧ ਨਹੀਂ ਕਰਾਉਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਲਦੀ ਹੀ ਜਾਰੀ ਕੀਤਾ ਜਾਵੇਗਾ। ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਵਿੱਚ ਵਾਹਨਾਂ ਦੇ ਨਿਕਾਸ ਦਾ ਇੱਕ ਵੱਡਾ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਘਟਾਉਣਾ ਜ਼ਰੂਰੀ ਹੈ, ਇਸ ਲਈ ਇਹ ਫੈਸਲਾ ਲਿਆ ਗਿਆ ਹੈ ਕਿ 25 ਅਕਤੂਬਰ ਤੋਂ ਪੀ.ਯੂ.ਸੀ. ਸਰਟੀਫਿਕੇਟ ਤੋਂ ਬਿਨਾਂ ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਉਪਲਬਧ ਨਹੀਂ ਕਰਵਾਏ ਜਾਣਗੇ। ਇਹ ਫੈਸਲਾ ਵਾਤਾਵਰਣ, ਟਰਾਂਸਪੋਰਟ ਅਤੇ ਟਰੈਫਿਕ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ।

Leave a Reply

Your email address will not be published. Required fields are marked *

View in English