View in English:
September 28, 2024 5:44 pm

ਦੁਰਲੱਭ ਸਰੀਰਕ ਸਮੱਸਿਆ ਨਾਲ ਪੀੜਤ ਹੈ ਅਲਕਾ ਯਾਗਨਿਕ

ਫੈਕਟ ਸਮਾਚਾਰ ਸੇਵਾ

ਮੁੰਬਈ, ਜੂਨ 18

ਅਲਕਾ ਯਾਗਨਿਕ ਇੱਕ ਮਸ਼ਹੂਰ ਭਾਰਤੀ ਗਾਇਕਾ ਹੈ। ਉਹ ਨੱਬੇ ਦੇ ਦਹਾਕੇ ਦੇ ਸਭ ਤੋਂ ਵਧੀਆ ਗਾਇਕਾਂ ਵਿੱਚੋਂ ਇੱਕ ਹੈ। ਸੰਗੀਤ ਨਾਲ ਉਨ੍ਹਾਂ ਦਾ ਰਿਸ਼ਤਾ ਦਹਾਕਿਆਂ ਪੁਰਾਣਾ ਹੈ। ਉਹ 4 ਦਹਾਕਿਆਂ ਤੋਂ ਵੱਧ ਸਮੇਂ ਤੋਂ ਆਪਣੇ ਗੀਤਾਂ ਰਾਹੀਂ ਲੋਕਾਂ ਦਾ ਮਨੋਰੰਜਨ ਕਰ ਰਹੀ ਹੈ। ਇਸ ਦੌਰਾਨ ਉਸ ਨੇ ‘ਤੂੰ ਸ਼ਾਇਰ ਹੈ ਮੈਂ ਤੇਰੀ ਸ਼ਾਇਰੀ’, ‘ਗਲੀ ਮੈਂ ਆਜ ਚੰਦ ਨਿਕਲਾ’, ‘ਅਗਰ ਤੁਮ ਸਾਥ ਹੋ’ ਵਰਗੇ ਕਈ ਸੁਪਰਹਿੱਟ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਜਿਹੀ ਜਾਣਕਾਰੀ ਸਾਂਝੀ ਕੀਤੀ, ਜਿਸ ਨੂੰ ਜਾਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਹੋ ਗਏ।

ਮਸ਼ਹੂਰ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਪੋਸਟ ਸ਼ੇਅਰ ਕਰਕੇ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਇੱਕ ਦੁਰਲੱਭ ਸਰੀਰਕ ਸਮੱਸਿਆ ਤੋਂ ਪੀੜਤ ਹੈ, ਜਿਸ ਕਾਰਨ ਉਨ੍ਹਾਂ ਦੀ ਸੁਣਨ ਸ਼ਕਤੀ ਪ੍ਰਭਾਵਿਤ ਹੋ ਰਹੀ ਹੈ। ਡਾਕਟਰਾਂ ਮੁਤਾਬਕ ਵਾਇਰਲ ਅਟੈਕ ਕਾਰਨ ਉਨ੍ਹਾਂ ਨੂੰ ਇਹ ਸਮੱਸਿਆ ਆਈ ਹੈ। ਉਨ੍ਹਾਂ ਆਪਣੇ ਪ੍ਰਸ਼ੰਸਕਾਂ ਨੂੰ ਉਸ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਲਿਖਿਆ ਹੈ ਕਿ ਕੁਝ ਹਫ਼ਤੇ ਪਹਿਲਾਂ ਇੱਕ ਫਲਾਈਟ ਤੋਂ ਉਤਰਨ ਤੋਂ ਬਾਅਦ ਉਨ੍ਹਾਂ ਨੂੰ ਅਚਾਨਕ ਸੁਣਨ ‘ਚ ਕਮੀ ਮਹਿਸੂਸ ਹੋਈ। ਉਨ੍ਹਾਂ ਕਿਹਾ ਕਿ ਕੁਝ ਹਫ਼ਤਿਆਂ ਤੱਕ ਇਸ ਨੂੰ ਸਵੀਕਾਰ ਕਰਨ ਦੀ ਹਿੰਮਤ ਇਕੱਠੀ ਕਰਨ ਤੋਂ ਬਾਅਦ ਉਹ ਹੁਣ ਇਸ ਬਾਰੇ ਲੋਕਾਂ ਨੂੰ ਦੱਸਣਾ ਚਾਹੁੰਦੀ ਸੀ, ਜੋ ਕੁਝ ਸਮੇਂ ਤੋਂ ਉਸ ਦੀ ਗੈਰਹਾਜ਼ਰੀ ਤੋਂ ਚਿੰਤਤ ਸਨ। ਉਨ੍ਹਾਂ ਲੋਕਾਂ ਨੂੰ ਉਸ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਉੱਚੀ ਆਵਾਜ਼ ਅਤੇ ਹੈੱਡਫੋਨ ਦੀ ਜ਼ਿਆਦਾ ਵਰਤੋਂ ਕਰਨ ਬਾਰੇ ਵੀ ਚੇਤਾਵਨੀ ਦਿੱਤੀ ਹੈ।

Leave a Reply

Your email address will not be published. Required fields are marked *

View in English