ਦੇਸ਼-ਦੁਨੀਆ

ਦੇਸ਼ ਵਿਚ ਕਰੋਨਾ ਦੇ 18870 ਨਵੇਂ ਮਾਮਲੇ ਤੇ 378 ਮੌਤਾਂ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ, ਸਤੰਬਰ 29
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 18870 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,37,16,451 ਹੋ ਗਈ ਹੈ। ਲਗਾਤਾਰ ਦੂਜੇ ਦਿਨ ਦੇਸ਼ ਵਿੱਚ 20 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ 378 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,47,751 ਹੋ ਗਈ।