ਧਰਮ ਪਾਲ ਹੋਣਗੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੂਨ 21

ਏਜੀਐਮਯੂਟੀ ਕੇਡਰ ਦੇ 1988 ਬੈਚ ਦੇ ਆਈਏਐੱਸ ਅਫਸਰ ਧਰਮ ਪਾਲ ਨੂੰ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇਹ ਹੁਕਮ ਜਾਰੀ ਕੀਤੇ ਹਨ। ਧਰਮ ਪਾਲ ਅਗਲੇ ਦੋ ਦਿਨਾਂ ਵਿੱਚ ਆਪਣਾ ਅਹੁਦਾ ਸੰਭਾਲ ਸਕਦੇ ਹਨ। ਧਰਮਪਾਲ ਪੰਜਾਬ ਨਾਲ ਸਬੰਧ ਰੱਖਦੇ ਹਨ।

More from this section