ਪੰਜਾਬ

ਨਸਿਆਂ ਦੀ ਰੋਕਥਾਮ ਲਈ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇ-ਰਾਜਦੀਪ ਸਿੰਘ

ਫ਼ੈਕ੍ਟ ਸਮਾਚਾਰ ਸੇਵਾ
ਫ਼ਰੀਦਕੋਟ, ਸਤੰਬਰ 13

ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਸ: ਰਾਜਦੀਪ ਸਿੰਘ ਬਰਾੜ ਵੱਲੋ ਨਸ਼ਿਆ ਨਾਲ ਹੋ ਰਹੇ ਮਨੁੱਖੀ ਜੀਵਨ, ਸਮਾਜਿਕ ਅਤੇ ਆਰਥਿਕ ਨੁਕਸਾਨ ਨੂੰ ਰੋਕਣ ਲਈ ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੀ ਰੋਕਥਾਮ ਅਤੇ ਜਾਗਰੂਕਤਾ ਲਈ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇ ਤੇ ਵੱਖ ਵੱਖ ਵਿਭਾਗਾਂ ਤੋਂ ਇਲਾਵਾ ਆਮ ਲੋਕਾਂ ਤੇ ਸਵੈ ਸੇਵੀ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇ। ਇਸ ਮੌਕੇ ਐਸ.ਡੀ.ਐਮ.ਜੈਤੋ ਡਾ. ਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਣਾਏ ਗਏ ਡੈਪੋ ਅਤੇ ਬਡੀਜ਼ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨਾਂ ਕਿਹਾ ਕਿ ਜ਼ਿਲੇ ਵਿਚ ਡੈਪੋ ਅਤੇ ਬਡੀ ਪ੍ਰੋਗਰਾਮਾਂ ਤਹਿਤ ਡੈਪੋ ਕੋਆਰਡੀਨੇਟਰਾਂ ਨੂੰ ਟ੍ਰੇਨਿੰਗ ਦੇਣ ਅਤੇ ਸਕੂਲਾਂ ਵਿਚ ਨਸ਼ਿਆਂ ਖਿਲਾਫ਼ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾਵੇ। ਉਨਾਂ ਦੱਸਿਆ ਕਿ ਨਸ਼ਿਆਂ ਖਿਲਾਫ਼ ਗਤੀਵਿਧੀਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਰੋਜ਼ਗਾਰ ਵਿਭਾਗ ਅਤੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਵੀ ਇਸ ਮੁਹਿੰਮ ਨਾਲ ਜੋੜ ਕੇ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨਾਂ ਜ਼ਿਲੇ ਵਿਚ ਨਸ਼ਾ ਮੁਕਤ ਪਿੰਡਾਂ ਦੀ ਗਿਣਤੀ ਵਧਾਉਣ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਉਨਾਂ ਸਿਹਤ, ਸਿੱਖਿਆ, ਪੁਲਿਸ ਅਤੇ ਹੋਰਨਾਂ ਵਿਭਾਗਾਂ ਵੱਲੋਂ ਇਨਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਹੀ ਕੀਤੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ। ਇਸ ਦੌਰਾਨ ਉਨਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ।ਉਨਾਂ ਨੇ ਜ਼ਿਲੇ ਦੇ ਨਸ਼ਿਆਂ ਦੀ ਦਵਾਈ ਵੇਚਣ ਵਾਲਿਆਂ ਤੇ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਹਨ।

ਇਸ ਮੌਕੇ ਸਿਵਲ ਸਰਜਨ ਡਾ.ਸੰਜੇ ਕਪੂਰ ਅਤੇ ਮੈਡੀਕਲ ਅਫ਼ਸਰ ਡਾ. ਰਣਜੀਤ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆਂਦਾ ਕਿ ਜ਼ਿਲੇ ਵਿਚ ਨਸ਼ਿਆਂ ਦੇ ਇਲਾਜ ਲਈ 9 ਓਟ ਸੈਂਟਰ, 4 ਨਸ਼ਾਂ ਛੁਡਾਊ ਕੇਂਦਰ ਅਤੇ ਇਕ ਮੁੜ ਵਸੇਬਾ ਕੇਂਦਰ ਹੈ ਜਿਥੇ ਨਸ਼ਾ ਛੁਡਾਉਣ ਦੀ ਮੁਫ਼ਤ ਦਵਾਈ , ਇਲਾਜ ਅਤੇ ਨਸ਼ਾਂ ਛੱਡਣ ਤੋਂ ਬਾਅਦ ਕਾਂਊਸਲਿੰਗ ਵੀ ਕੀਤੀ ਜਾਂਦੀ ਹੈ।

ਇਸ ਮੌਕੇ ਮੈਡਮ ਜਸਵੀਰ ਕੌਰ ਧੰਜੂ ਡੀ.ਐਸ.ਐਸ.ਓ., ਡਾ. ਪੀ.ਡੀ. ਬਾਂਸਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਸਤਪਾਲ ਡੀ.ਓ. ਸੈਕੰਡਰੀ, ਅਵਤਾਰ ਚੰਦ ਡੀ.ਐਸ.ਪੀ., ਬਲਜਿੰਦਰ ਸਿੰਘ, ਹਰਜੀਤ ਸਿੰਘ ਬੀ.ਡੀ.ਪੀ.ਓ ਫਰੀਦਕੋਟ ,ਗੁਰਦਾਸ ਸਿੰਘ ਈ.ਓ ਜੈਤੋ, ਡਾ. ਅਸ਼ੋਕ ਕੁਮਾਰ ਐਸ.ਐਮ.ਓ, ਡਾ.ਸੰਜੀਵ ਗੋਇਲ ਰਜਿੰਦਰ ਸਿੰਘ ਡਰੱਗ ਇੰਸਪੈਕਟਰ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।