View in English:
October 9, 2024 9:59 pm

ਨਾਇਬ ਸੈਣੀ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 9

ਹਰਿਆਣਾ ‘ਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਨਾਇਬ ਸਿੰਘ ਸੈਣੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਿੱਲੀ ਪਹੁੰਚੇ। ਸੂਤਰਾਂ ਨੇ ਦੱਸਿਆ ਕਿ ਸੈਣੀ ਨੇ ਆਪਣੀ ਕੈਬਨਿਟ ਨੂੰ ਅੰਤਿਮ ਰੂਪ ਦੇਣ ਲਈ ਪ੍ਰਧਾਨ ਮੰਤਰੀ ਨਾਲ ਸਲਾਹ ਕੀਤੀ। ਨਾਇਬ ਸੈਣੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕੀਤੀ।

ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ “ਮੈਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ। ਮੈਨੂੰ ਭਰੋਸਾ ਹੈ ਕਿ ਵਿਕਸਤ ਭਾਰਤ ਦੇ ਸੰਕਲਪ ਵਿੱਚ ਹਰਿਆਣਾ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋਵੇਗੀ।”

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਾਲ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ। ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਹਰਿਆਣਾ ਵਿੱਚ ਮਿਲੀ ਵੱਡੀ ਜਿੱਤ ਬਾਰੇ ਦੱਸਿਆ ਹੈ। ਮੈਂ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਹਰਿਆਣਾ ਦੇ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਇਸ ਦਾ ਨਤੀਜਾ ਹੈ ਕਿ ਹਰਿਆਣਾ ਵਿੱਚ ਤੀਜੀ ਵਾਰ ਡਬਲ ਇੰਜਣ ਵਾਲੀ ਸਰਕਾਰ ਬਣ ਰਹੀ ਹੈ। ਹਰਿਆਣਾ ‘ਚ ਮੁੱਖ ਮੰਤਰੀ ਕੌਣ ਹੋਵੇਗਾ, ਇਸ ‘ਤੇ ਨਾਇਬ ਸੈਣੀ ਨੇ ਕਿਹਾ ਕਿ ਮੈਂ ਆਪਣਾ ਫਰਜ਼ ਨਿਭਾਇਆ ਹੈ। ਹੁਣ ਮੁੱਖ ਮੰਤਰੀ ਕੌਣ ਬਣੇਗਾ ,ਇਸ ਦਾ ਫੈਸਲਾ ਸੰਸਦੀ ਬੋਰਡ ਲਵੇਗਾ।

Leave a Reply

Your email address will not be published. Required fields are marked *

View in English