ਨਾਜ਼ਾਇਜ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ‘ਪੰਜਾਬ ਮਾਈਨਜ਼` ਐਪ ਜਾਰੀ

ਫ਼ੈਕ੍ਟ ਸਮਾਚਾਰ ਸੇਵਾ
ਫਾਜ਼ਿਲਕਾ ਮਈ 12
ਡਿਪਟੀ ਕਮਿਸ਼ਨਰ  ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਨਾਜ਼ਾਇਜ਼ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ‘ਪੰਜਾਬ ਮਾਈਨਜ਼` ਐਪ ਲਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਐਪ ਆਪਣੇ ਐਂਡਰੋਇਡ ਫੋਨ ਤੋਂ ਗੁਗਲ ਪਲੇਅ ਸਟੋਰ ਤੋਂ ਡਾਉਨਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਿਕਾਇਤਕਰਤਾ ਇਸ ਐਪ `ਤੇ ਜਾ ਕੇ ਨਜਾਇਜ ਮਾਈਨਿੰਗ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਪ ਬਣਾਉਣ ਦਾ ਮਕਸਦ ਆਲੇ-ਦੁਆਲੇ ਹੋ ਰਹੀ ਨਜਾਇਜ ਮਾਈਨਿੰਗ ਨੂੰ ਤੁਰੰਤ ਕਾਰਵਾਈ ਕਰਦਿਆਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਸ਼ਿਕਾਇਤਕਰਤਾ ਇਸ ਐਪ ਰਾਹੀਂ ਨਜਾਇਜ਼ ਮਾਈਨਿੰਗ ਦੀ ਸ਼ਿਕਾਇਤ ਦਰਜ ਕਰਵਾਏਗਾ ਤਾਂ ਮਾਈਨਿੰਗ ਵਾਲੇ ਸਥਾਨ ਦੇ ਲੈਟੀਟੂਡ, ਲੋਂਗੀਟੂਡ ਸਮੇਤ ਸ਼ਿਕਾਇਤ ਸਿੱਧੇ ਤੌਰ `ਤੇ ਸਬੰਧਤ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ ਅਤੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫਸਰ ਕੋਲ ਪਹੁੰਚ ਜਾਏਗੀ ਜ਼ੋ ਕਿ ਤੁਰੰਤ ਕਾਰਵਾਈ ਕਰਨ ਲਈ ਯੋਗ ਹੋਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਖਣ ਵਿਚ ਆਉਂਦਾ ਹੈ ਕਿ ਕਈ ਵਾਰ ਨਜਾਇਜ਼ ਮਾਈਨਿੰਗ ਸਬੰਧੀ ਝੁਠੀਆਂ ਸ਼ਿਕਾਇਤਾਂ ਵੀ ਮਿਲਦੀਆਂ ਹਨ, ਪਰ ਇਸ ਐਪ ਦੀ ਵਰਤੋਂ ਨਾਲ ਹੁਣ ਝੂਠੀਆਂ ਸ਼ਿਕਾਇਤਾਂ ਤੋਂ ਵੀ ਨਿਜਾਤ ਮਿਲੇਗੀ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲੇ੍ਹ ਵਿਚ ਜਿਥੇ ਕਿਤੇ ਵੀ ਨਾਜਾਇਜ਼ ਮਾਈਨਿੰਗ ਹੁੰਦੀ ਨਜਰ ਆਉਂਦੀ ਹੈ ਤਾਂ ਜਾਗਰੂਕ ਨਾਗਰਿਕ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਪੰਜਾਬ ਮਾਈਨਜ਼ ਐਪ `ਤੇ ਕਰਨ।

More from this section