ਦੇਸ਼

ਨੀਰਵ ਮੋਦੀ ਨੇ ਭਾਰਤ ਹਵਾਲਗੀ ਦੇ ਫੈਸਲੇ ਖ਼ਿਲਾਫ਼ ਯੂਕੇ ਦੀ ਹਾਈ ਕੋਰਟ ‘ਚ ਕੀਤੀ ਅਪੀਲ

ਫ਼ੈਕ੍ਟ ਸਮਾਚਾਰ ਸੇਵਾ ਲੰਡਨ, ਮਈ, 1
ਪੀਐਨਬੀ ਘੁਟਾਲੇ ਵਿਚ ਵਾਂਟੇਡ ਹੀਰਾ ਕਾਰੋਬਾਰੀ ਨੀਰਵ ਮੋਦੀ ਨੇ ਭਾਰਤ ਹਵਾਲਗੀ ਦੇ ਫੈਸਲੇ ਦੇ ਖ਼ਿਲਾਫ਼ ਬ੍ਰਿਟੇਨ ਦੀ ਹਾਈ ਕੋਰਟ ਵਿਚ ਅਪੀਲ ਕੀਤੀ ਹੈ। ਉਸ ਨੇ ਪਟੀਸ਼ਨ ਦਾਇਰ ਕਰਕੇ ਕੋਰਟ ਦੇ ਹਵਾਲਗੀ ਦੇ ਫੈਸਲੇ ਅਤੇ ਉਸ ਨੇ ਯੂਕੇ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ਦੇ ਫੈਸਲੇ ਨੂੰ ਚੁਣੌਤੀ ਦੇਣ ਦੀ ਆਗਿਆ ਮੰਗੀ ਹੈ। ਇਸ ਤੋਂ ਪਹਿਲਾਂ ਫਰਵਰੀ ਵਿਚ ਬ੍ਰਿਟੇਨ ਦੀ ਵੈਸਟਮਿੰਸਟਰ ਕੋਰਟ ਵਿਚ ਨੀਰਵ ਦੀ ਹਵਾਲਗੀ ’ਤੇ ਆਖਰੀ ਸੁਣਵਾਈ ਹੋਈ ਸੀ। ਦੱਸ ਦੇਈਏ ਕਿ ਕੋਰਟ ਨੇ ਨੀਰਵ ਨੂੰ ਭਾਰਤ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਸੀ। ਇਸ ਤੋਂ ਬਾਅਦ 16 ਅਪ੍ਰੈਲ ਨੂੰ ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਨੇ ਵੀ ਨੀਰਵ ਨੂੰ ਭਾਰਤ ਭੇਜਣ ਦੀ ਮਨਜ਼ੁਰੀ ਦਿੱਤੀ ਸੀ। ਇਸ ਤੋਂ ਬਾਅਦ 16 ਅਪ੍ਰੈਲ ਨੂੰ ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਨੇ ਵੀ ਨੀਰਵ ਨੂੰ ਭਾਰਤ ਨੂੰ ਸੌਂਪਣ ਦੀ ਮਨਜ਼ੂਰੀ ਦੇ ਦਿੱਤੀ ਸੀ। ਇਸ ਤੋਂ ਬਾਅਦ ਉਸ ਨੂੰ ਭਾਰਤ ਹਵਾਲੇ ਕਰਨ ਦੀ ਮਨਜ਼ੂਰੀ ਦੇ ਦਿੱਤੀ ਸੀ। ਜੱਜ ਸੈਮੁਅਲ ਨੇ ਕਿਹਾ ਸੀ ਕਿ ਨੀਰਵ ਮੋਦੀ ਨੂੰ ਭਾਰਤ ਵਿਚ ਚਲ ਰਹੇ ਕੇਸ ਵਿਚ ਜਵਾਬ ਦੇਣਾ ਹੋਵੇਗਾ। ਉਨ੍ਹਾਂ ਨੇ ਮੰਨਿਆ ਕਿ ਨੀਰਵ ਮੋਦੀ ਦੇ ਖ਼ਿਲਾਫ ਪੁਖਤਾ ਸਬੂਤ ਹਨ। ਦੋ ਸਾਲ ਚੱਲੀ ਕਾਨੂੰਨੀ ਲੜਾਈ ਤੋਂ ਬਾਅਦ ਕੋਰਟ ਨੇ ਇਹ ਫੈਸਲਾ ਸੁਣਾਇਆ ਸੀ। ਜਿਕਰਯੋਗ ਹੈ ਕਿ ਨੀਰਵ ਮੋਦੀ ’ਤੇ ਪੀਐਨਬੀ ਤੋਂ ਲੋਨ ਲੈ ਕੇ ਕਰੀਬ 14 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਉਹ 2018 ਵਿਚ ਫੇਸ਼ ਛੱਡ ਕੇ ਫਰਾਰ ਹੋ ਗਿਆ ਸੀ।