ਦੇਸ਼

ਪਦਮਸ਼੍ਰੀ ਡਾ. ਕੇ.ਕੇ. ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦੇਹਾਂਤ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ  ਮਈ 18
ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ ਐਮ ਏ) ਦੇ ਸਾਬਕਾ ਡਾਇਰੈਕਟਰ ਤੇ ਪਦਮਸ਼੍ਰੀ ਨਾਲ ਸਨਮਾਨਤ ਮਸ਼ਹੂਰ ਦਿਲ ਦੇ ਰੋਗ ਮਾਹਰ ਡਾ. ਕੇ.ਕੇ. ਅਗਰਵਾਲ ਦਾਬੀਤੀ ਰਾਤ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ ਹੈ।ਉਹ ਬੀਤੇ ਕਈ ਦਿਨਾਂ ਤੋਂ ਕੋਰੋਨਾ ਇਨਫੈਕਸ਼ਨ ਨਾਲ ਜੂਝ ਰਹੇ ਸਨ। ਇਨਫੈਕਸ਼ਨ ਗੰਭੀਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਦੇ ਆਈਸੀਯੂ ‘ਚ ਦਾਖ਼ਲ ਕਰਵਾਇਆ ਗਿਆ ਸੀ। ਡਾ. ਕੇਕੇ ਅਗਰਵਾਲ ਨੇ ਖ਼ੁਦ ਹੀ ਆਪਣੇ ਟਵਿੱਟਰ ਹੈਂਡਲ ਤੋਂ ਜਾਣਕਾਰੀ ਦਿੱਤੀ ਸੀ ਕੀ ਉਹ ਕੋਰੋਨਾ ਇਨਫੈਕਟਿਡ ਹੋ ਗਏ ਹਨ। ਉਨ੍ਹਾਂ ਦਾ ਦੇਹਾਂਤ ਮੈਡੀਕਲ ਜਗਤ ਲਈ ਬਹੁਤ ਵੱਡਾ ਘਾਟਾ ਹੈ। ਡਾ. ਕੇਕੇ ਅਗਰਵਾਲ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ ਗਈ। ਉਨ੍ਹਾਂ ਦੇ ਟਵਿੱਟਰ ਹੈਂਡਲ ‘ਤੇ ਕੀਤੇ ਗਏ ਟਵੀਟ ‘ਚ ਲਿਖਿਆ ਗਿਆ, ‘ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾ ਰਿਹਾ ਹੈ ਕਿ ਡਾ. ਕੇਕੇ ਅਗਰਵਾਲ ਦਾ 17 ਮਈ ਦੀ ਰਾਤ ਸਾਢੇ 11 ਵਜੇ ਦੇ ਕਰੀਬ ਕੋਰੋਨਾ ਨਾਲ ਲੰਬੀ ਲੜਾਈ ਲੜਦਿਆਂ ਦੇਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਦੋ ਮਹੀਨੇ ਪਹਿਲਾਂ ਡਾ: ਅਗਰਵਾਲ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਸਨ ਪਰ ਪਿਛਲੇ ਮਹੀਨੇ 28 ਅਪ੍ਰੈਲ ਨੂੰ ਉਹ ਕੋਰੋਨਾ ਦੀ ਚਪੇਟ ‘ਚ ਆ ਗਏ, ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਜਿਸ ਤੋਂ ਬਾਅਦ ਉਸਨੂੰ ਏਮਜ਼ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਸਥਿਤੀ ਸਥਿਰ ਰਹੀ। ਦੱਸ ਦਈਏ ਕਿਡਾ. ਅਗਰਵਾਲ ਨੂੰ ਸਾਲ 2010 ਵਿਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਪਦਮਸ਼੍ਰੀ ਡਾ. ਕੇਕੇ ਅਗਰਵਾਲ ਆਪਣੇ ਪ੍ਰੋਫੈਸ਼ਨ ਦੀ ਵਜ੍ਹਾ ਨਾਲ ਮਸ਼ਹੂਰ ਹੋਣ ਦੇ ਨਾਲ-ਨਾਲ ਆਪਣੀ ਦਰਿਆਦਿਲੀ ਲਈ ਵੀ ਜਾਣੇ ਜਾਂਦੇ ਸਨ। ਇਸ ਔਖੀ ਘੜੀ ਹਜ਼ਾਰਾਂ ਲੋਕਾਂ ਦੀ ਮਦਦ ਕੀਤੀ। ਆਰਥਿਕ ਪੱਖੋਂ ਕਮਜ਼ੋਰ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ।