ਫ਼ਿਲਮੀ ਗੱਲਬਾਤ

ਪਾਕਿ ਗਾਇਕ ਫਰਹਾਦ ਹੁਮਾਯੂੰ ਦਾ ਦਿਹਾਂਤ

ਫ਼ੈਕ੍ਟ ਸਮਾਚਾਰ ਸੇਵਾ ਮੁੰਬਈ , ਜੂਨ 9
ਪਾਕਿਸਤਾਨੀ ਗਾਇਕ ਫਰਹਾਦ ਹੁਮਾਯੂੰ ਦਾ ਦਿਹਾਂਤ ਹੋ ਗਿਆ ਹੈ। ਉਹ 42 ਸਾਲਾਂ ਦੇ ਸਨ। ਫਰਹਾਦ ਹੁਮਾਯੂੰ ਦਾ ਇਸ ਤਰ੍ਹਾਂ ਦੁਨੀਆ ਨੂੰ ਅਲਵਿਦਾ ਕਹਿਣਾ ਉਨ੍ਹਾਂ ਦੇ ਪ੍ਰਸ਼ੰਸਕਾਂ ਤੇ ਪਾਕਿਸਤਾਨੀ ਸਿਤਾਰਿਆਂ ਲਈ ਬੇਹੱਦ ਦੁਖੀ ਕਰਨ ਵਾਲੀ ਖ਼ਬਰ ਹੈ। ਉਹਨਾਂ ਦੇ ਦਿਹਾਂਤ ਤੋਂ ਬਾਅਦ ਗਾਇਕ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪਾਕਿਸਤਾਨ ਦੇ ਵੱਡੇ ਸਿਤਾਰੇ ਲਗਾਤਾਰ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਦਿਖਾਈ ਦੇ ਰਹੇ ਹਨ।ਹਾਲਾਂਕਿ ਉਨ੍ਹਾਂ ਦਾ ਦਿਹਾਂਤ ਕਿਸ ਕਾਰਨ ਹੋਇਆ, ਇਹ ਅਜੇ ਤਕ ਸਾਫ ਤੌਰ ’ਤੇ ਪਤਾ ਨਹੀਂ ਲੱਗਾ ਹੈ। ਉਨ੍ਹਾਂ ਦੇ ਫੇਸਬੁੱਕ ਪੇਜ ’ਤੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੀ ਤਸਵੀਰ ਨਾਲ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ’ਚ ਲਿਖਿਆ ਕਿ ਫਰਹਾਦ ਹੁਮਾਯੂੰ ਸਾਨੂੰ ਸਾਰਿਆਂ ਨੂੰ ਛੱਡ ਕੇ ਚਲੇ ਗਏ। ਫਰਹਾਦ ਹੁਮਾਯੂੰ ਦੇ ਦਿਹਾਂਤ ਤੋਂ ਬਾਅਦ ਪਾਕਿਸਤਾਨ ’ਚ ਸ਼ੋਕ ਦੀ ਲਹਿਰ ਦੌੜ ਗਈ ਹੈ। ਪ੍ਰਸ਼ੰਸਕਾਂ ਦੇ ਨਾਲ ਸਿਤਾਰੇ ਵੀ ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰ ਰਹੇ ਹਨ।