ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਕਤੂਬਰ 11
ਪੰਜਾਬ ਵਿਚ ਪੰਚਾਇਤੀ ਚੋਣਾਂ ਸੰਬੰਧੀ 300 ਦੇ ਕਰੀਬ ਨਵੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਜਿਸ ਦੀ ਸੁਣਵਾਈ ਅਦਾਲਤ ਨੇ 14 ਅਕਤੂਬਰ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ ਚੋਣ ਪ੍ਰਕਿਰਿਆ ’ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਸੰਬੰਧੀ ਅਦਾਲਤ ਦਾ ਵਿਸਥਾਰਤ ਹੁਕਮ ਆ ਗਿਆ ਹੈ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।