ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸਿਹਤ ਵਿਗੜੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੂਨ 15

ਪੰਜਾਬੀ ਅਦਾਕਾਰ ਦੀਪ ਸਿੱਧੂ ਲੰਬੇ ਸਮੇਂ ਤੋਂ ਸੁਰਖੀਆਂ ਦਾ ਕੇਂਦਰ ਬਣੇ ਹੋਏ ਹਨ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ।

ਇਸ ਪੋਸਟ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ ਕਿਸੇ ਨੇ ਮੈਨੂੰ ਕੋਈ ਸ਼ੱਕੀ ਪਦਾਰਥ ਦਿੱਤਾ ਹੈ, ਜਿਸ ਕਾਰਨ ਮੇਰੀ ਸਿਹਤ ਖ਼ਰਾਬ ਹੋ ਗਈ ਹੈ। ਦੂਜੇ ਪਾਸੇ ਉਨ੍ਹਾਂ ਨੇ ਦੱਸਿਆ ਕਿ ਮੈਨੂੰ ਨਹੀਂ ਪਤਾ ਇਹ ਕੌਣ ਕਰ ਰਿਹਾ ਹੈ। ਇਸ ਸਮੇਂ ਮੈਂ ਸਾਰੇ ਸਿਆਸੀ ਤੇ ਸਮਾਜਿਕ ਸਮੱਸਿਆਵਾਂ ਖ਼ਿਲਾਫ਼ ਇਕੱਲਾ ਖੜ੍ਹਾ ਹਾਂ। ਹੁਣ ਮੇਰੀ ਸੁਰੱਖਿਆ ਤੇ ਮੇਰੇ ਪਰਿਵਾਰ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

 

More from this section