View in English:
July 3, 2024 12:44 pm

ਪੰਜਾਬ ‘ਚ ਸ਼ੱਕੀਆਂ ਲੁਕੇ ਹੋਣ ਦੀ ਸੂਚਨਾ, ਹਾਈ ਅਲਰਟ ਜਾਰੀ

ਫੈਕਟ ਸਮਾਚਾਰ ਸੇਵਾ

ਪਠਾਨਕੋਟ, ਜੂਨ 26

ਭਾਰਤ-ਪਾਕਿਸਤਾਨ ਜੰਮੂ-ਕਸ਼ਮੀਰ ਦੀ ਕਠੂਆ ਸਰਹੱਦ ਨਾਲ ਲੱਗਦੇ ਪਿੰਡ ਕੋਟ ਪੱਟਿਆ ਵਿੱਚ ਇੱਕ ਸ਼ੱਕੀ ਵਿਅਕਤੀ ਦੇ ਦੇਖੇ ਜਾਣ ਤੋਂ ਬਾਅਦ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਦੀ ਪੁਲਿਸ ਪੂਰੀ ਤਰ੍ਹਾ ਅਲਰਟ ਤੇ ਆ ਗਈ ਹੈ।

ਪੂਰੇ ਪਿੰਡ ਨੂੰ ਪੁਲੀਸ ਕੈਂਪ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਪੁਲੀਸ ਫੋਰਸ ਵੱਲੋਂ ਉਸ ਫਾਰਮ ਹਾਊਸ ਦੇ ਬਾਹਰ ਜਿੱਥੇ ਸ਼ੱਕੀ ਵਿਅਕਤੀ ਠਹਿਰੇ ਹੋਏ ਸਨ, ਸਖ਼ਤ ਨਜ਼ਰ ਰੱਖੀ ਹੋਈ ਹੈ। ਹਾਲੇ ਤੱਕ ਪੁਲਿਸ ਵੱਲੋਂ ਕੋਈ ਵੀ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਦੱਸਿਆ ਜਾ ਹੈ ਕਿ ਰਾਤ ਸਾਢੇ ਨੌਂ ਵਜੇ ਦੇ ਕਰੀਬ ਦੋ ਸ਼ੱਕੀ ਵਿਅਕਤੀ ਇੱਕ ਘਰ ਵਿੱਚ ਦਾਖ਼ਲ ਹੋਏ। ਉਨ੍ਹਾਂ ਕੋਲ ਹਥਿਆਰ ਵੀ ਸਨ। ਇਸ ਤੋਂ ਬਾਅਦ ਘਰ ਦੇ ਲੋਕਾਂ ਨੂੰ ਉਨ੍ਹਾਂ ਵੱਲੋਂ ਬੰਧਕ ਬਣਾ ਲਿਆ ਗਿਆ ਅਤੇ ਫਿਰ ਖਾਣਾ ਖਾ ਕੇ ਉੱਥੋਂ ਚਲੇ ਗਏ। ਸ਼ੱਕੀਆਂ ਦੀਆਂ ਧਮਕੀਆਂ ਦੇ ਬਾਵਜੂਦ ਸ਼ੱਕ ਹੋਣ ‘ਤੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ ਗਈ ਅਤੇ ਫਿਲਹਾਲ ਪੁਲਿਸ ਨੇ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

Leave a Reply

Your email address will not be published. Required fields are marked *

View in English