ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 15
ਪੰਜਾਬ ਵਿਚ 4 ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈਸ ਕਾਨਫਰੰਸ ਵਿਚ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿਚ 4 ਸੀਟਾਂ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ਵਿਖੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ ਇਨ੍ਹਾਂ ਦੇ ਨਤੀਜੇ 23 ਨਵਬੰਰ ਨੂੰ ਐਲਾਨੇ ਜਾਣਗੇ।
ਇਸ ਦੇ ਨਾਲ ਇਨ੍ਹਾਂ 4 ਸੀਟਾਂ ਉਤੇ ਅੱਜ ਤੋਂ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ।