ਪੰਜਾਬ ਦੇ 8 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਵੀ
4 ਫਰਵਰੀ ਅਤੇ 5 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ : ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। ਫਿਲਹਾਲ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਆਉਣ ਵਾਲੇ ਕੁਝ ਦਿਨਾਂ ‘ਚ ਤਾਪਮਾਨ ‘ਚ ਮਾਮੂਲੀ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਮੀਦ ਹੈ ਕਿ ਇੱਥੇ ਸੰਘਣੀ ਧੁੰਦ ਹੋਵੇਗੀ। ਮਾਲਵਾ ਖੇਤਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ 5 ਫਰਵਰੀ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਭਲਕੇ 4 ਫਰਵਰੀ ਅਤੇ 5 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ— ਸਵੇਰੇ ਧੁੰਦ ਛਾਈ ਰਹੇਗੀ। ਇਸ ਤੋਂ ਬਾਅਦ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ— ਸਵੇਰੇ ਧੁੰਦ ਛਾਈ ਰਹੇਗੀ। ਇਸ ਤੋਂ ਬਾਅਦ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਤਾਪਮਾਨ 9 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਸਵੇਰੇ ਧੁੰਦ ਛਾਈ ਰਹੇਗੀ। ਇਸ ਤੋਂ ਬਾਅਦ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ— ਸਵੇਰੇ ਧੁੰਦ ਛਾਈ ਰਹੇਗੀ। ਇਸ ਤੋਂ ਬਾਅਦ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ— ਸਵੇਰੇ ਧੁੰਦ ਛਾਈ ਰਹੇਗੀ। ਇਸ ਤੋਂ ਬਾਅਦ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।