ਫਰੀਦਕੋਟ ਵਿਖੇ ਜਿਲ੍ਹਾ ਕਚਹਿਰੀਆਂ ਵਿੱਚ 10 ਜੁਲਾਈ, 2021 ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ ਜੁਲਾਈ 05

ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਮਿਤੀ 10 ਜੁਲਾਈ ਨੂੰ ਕੌਮੀ ਲੋਕ ਅਦਾਲਤ ਲੱਗਣ ਜਾ ਰਹੀ ਹੈ।ਇਹ ਜਾਣਕਾਰੀ ਅਮਨ ਸ਼ਰਮਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ  ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਦਿਸ਼ਾ ਨਿਰਦੇਸ਼ਾਂ ਤੇ ਰਹਿਨੁਮਾਈ ਹੇਠ ਕੌਮੀ ਲੋਕ ਅਦਾਲਤ ਸਬੰਧੀ ਜਾਗਰੂਕਤਾ ਲਈ ਪੈਨਲ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੂੰ ਮਿਤੀ 10 ਜੁਲਾਈ,2021 ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਦੀ ਸਫਲਤਾ ਬਾਰੇ ਸਹਿਯੋਗ ਦੇਣ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ।

ਇਸ ਤੋ ਇਲਾਵਾ ਅਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਫਰੀਦਕੋਟ (ਅਡਿਸ਼ਨਲ ਚਾਰਜ), ਵੱਲੋ ਜਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ, ਫਰੀਦਕੋਟ ਦੇ ਸਮੂਹ ਪੈਨਲ ਐਡਵੋਕੇਟ ਅਤੇ ਪੀ. ਐਲ.ਵੀ ਦੀ ਮੀਟਿੰਗ ਕੀਤੀ ਜਿਸ ਵਿਚ  ਉਹਨਾਂ ਸਾਰਿਆਂ ਨੂੰ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਮਿਤੀ 10 ਜੁਲਾਈ, 2021 ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਨੂੰ  ਉਕਤ ਲੋਕ ਅਦਾਲਤ ਬਾਰੇ ਵੱਧ ਤੋ ਵੱਧ ਜਾਣਕਾਰੀ ਦੇਣ ਤਾਂ ਜ਼ੋ ਉਕਤ ਲੋਕ ਅਦਾਲਤ ਦਾ ਫਾਇਦਾ ਆਮ ਜਨਤਾ ਨੂੰ ਵੱਧ ਤੋ ਵੱਧ ਦਿੱਤਾ ਜਾ ਸਕੇ। ਇਸ ਤਰਾਂ ਉਨ੍ਹਾਂ ਨੇ ਸਮੂਹ  ਪੈਨਲ ਐਡਵੋਕੇਟ ਅਤੇ ਪੀ. ਐਲ.ਵੀ ਨੂੰ ਅਪੀਲ ਕਰਦੇ ਹੋਏ ਉਪਰੋਕਤ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਲਈ ਕਿਹਾ।

ਇਸ ਦੇ ਨਾਲ ਹੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਪ੍ਰਧਾਨਗੀ ਹੇਠ ਅੰਡਰਟ੍ਰਾਇਲ ਰਿਵਿਊ ਕਮੇਟੀ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਮਾਨਯੋਗ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਜ਼ੇਲ੍ਹ ਵਿੱਚ ਬੰਦ ਅੰਡਰਟ੍ਰਾਇਲਾਂ ਦੀ ਇੰਨਟੀਰਅਮ ਜਮਾਨਤ ਨੂੰ ਵੀ ਵਿਚਾਰਿਆ ਗਿਆ। ਇਸ ਮੀਟਿੰਗ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਨੇ ਜ਼ਿਲ੍ਹਾ  ਦੀਆਂ ਅਦਾਲਤਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਕਤ ਜਮਾਨਤਾਂ ਨੂੰ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਵਿਚਾਰਨ ਤਾਂ ਜ਼ੋ ਜ਼ੇਲ੍ਹਾਂ ਵਿੱਚ ਬੰਦੀਆਂ ਨੂੰ ਰਿਹਾਅ ਕੀਤਾ ਜਾ ਸਕੇ।

ਇਸ ਮੀਟਿੰਗ ਵਿੱਚ ਸੁਖਰਾਜ ਸਿੰਘ ਢਿੱਲੋ, ਜਿਲ੍ਹਾ ਰੈਵਨਿੳ ਅਫਸਰ, ਜਸਤਿੰਦਰ ਸਿੰਘ, ਡਿਪਟੀ ਸੁਪਰਡੈਂਟ ਆਫ ਪੁਲਿਸ, ਅਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ,(ਅਡਿਸ਼ਨਲ ਚਾਰਜ ਅਤੇ ਮਨਜੀਤ ਸਿੰਘ ਟਿਵਾਣਾ, ਸੁਪਰਡੈਂਟ, ਕੇਂਦਰੀ ਜ਼ੇਲ੍ਹ, ਮੌਜੂਦ ਸਨ।

More from this section