ਫੈਕਟ ਸਮਾਚਾਰ ਸੇਵਾ
ਫਿਰੋਜ਼ਪੁਰ , ਮਾਰਚ 27
ਅੱਜ ਸਵੇਰ ਤੋਂ ਹੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਐਕਵਾਇਰ ਕੀਤੀ ਜ਼ਮੀਨ ‘ਚ ਅਮਰੂਦ ਦੇ ਬਾਗ ਦਿਖਾ ਕੇ ਕਰੋੜਾਂ ਰੁਪਏ ਗਬਨ ਕਰਨ ਦੇ ਦੋਸ਼ ਹੇਠ ਕੁਝ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਅੱਜ ਸਵੇਰੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੀ ਖਬਰ ਮਿਲਦਿਆਂ ਹੀ ਮੀਡੀਆ ਕਰਮੀ ਡੀਸੀ ਫਿਰੋਜ਼ਪੁਰ ਦੀ ਰਿਹਾਇਸ਼ ਦੇ ਬਾਹਰ ਇਕੱਤਰ ਹੋਣਾ ਸ਼ੁਰੂ ਹੋ ਗਏ, ਪਰ ਈਡੀ ਟੀਮ ਵੱਲੋਂ ਸਖ਼ਤੀ ਇਸ ਕਦਰ ਕੀਤੀ ਜਾ ਰਹੀ ਹੈ ਕਿ ਕਿਸੇ ਤਰ੍ਹਾਂ ਦੀ ਕੋਈ ਤਸਵੀਰ ਤੱਕ ਸਾਹਮਣੇ ਨਹੀਂ ਆਈ।