ਫੋਰਟਿਸ ਹਸਪਤਾਲ ਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਫਰਵਰੀ 17

ਅੱਜ ਮੋਹਾਲੀ ਦੇ ਸਕੂਲਾਂ ਦੇ ਨਾਲ ਨਾਲ ਫੋਰਟਿਸ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸ ਦੇਈਏ ਕਿ ਹਸਪਤਾਲ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜ਼ੇਰੇ ਇਲਾਜ ਹਨ। ਮੇਲ ‌ਮਿਲਣ ਤੋਂ ਬਾਅਦ ਹਸਪਤਾਲ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਡੂੰਘਾਈ ਨਾਲ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਮੋਹਾਲੀ ਦੇ ਸਕੂਲਾਂ ਨੂੰ ਮੁੜ ਤੋਂ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ.ਮੇਲ ਰਾਹੀਂ ਭੇਜੀ ਗਈ ਹੈ। ਇਸ ਤੋਂ ਬਾਅਦ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਤੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਕੂਲ ਕੰਪਲੈਕਸਾਂ ਦੀ ਡੂੰਘਾਈ ਨਾਲ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਵੀ ਜਾਂਚ ਵਿਚ ਜੁਟੀਆਂ ਰਹੀਆਂ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ।

ਪ੍ਰਸ਼ਾਸਨ ਨੇ ਮਾਪਿਆਂ ਨੂੰ ਅਧੂਰੀਆਂ ਜਾਂ ਗੁੰਮਰਾਹਕੁੰਨ ਸੂਚਨਾਵਾਂ ‘ਤੇ ਧਿਆਨ ਨਾ ਦੇਣ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *

View in English