ਪੰਜਾਬ

ਫੌਜ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਸਕਰੀਨਿੰਗ ਤੇ ਟਰਾਇਲ ਸੁਰੂ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ,  ਜੂਨ 11
ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਨਵੰਬਰ ਮਹੀਨੇ ਵਿੱਚ ਹੋਣ ਵਾਲੀ ਫੌਜ ਦੀ ਭਰਤੀ ਰੈਲੀ ਲਈ ਸਕਰੀਨਿੰਗ ਅਤੇ ਟਰਾਇਲ ਸੁਰੂ ਕਰ ਦਿੱਤੇ ਗਏ ਹਨ। ਇਸ ਸਬੰਧੀ ਕੈਂਪ ਇੰਚਾਰਜ਼  ਹਰਦੀਪ ਸਿੰਘ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿਖੇ ਫੌਜ ਦੀ ਭਰਤੀ ਰੈਲੀ 01 ਤੋਂ 14 ਨਵੰਬਰ 2021 ਨੂੰ ਹੋਣ ਜਾ  ਰਹੀ ਹੈ, ਜਿਸ ਸਬੰਧੀ ਸੀ-ਪਾਈਟ ਕੇਂਦਰ, ਆਈ਼.ਟੀ.ਆਈ. ਗਿੱਲ ਰੋਡ, ਲੁਧਿਆਣਾ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਫੌਜ ਦੀ ਭਰਤੀ ਰੈਲੀ ਲਈ ਨੌਜਵਾਨਾਂ ਦੀ ਸਕਰੀਨਿੰਗ ਅਤੇ ਟਰਾਇਲ ਸੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਰੈਲੀ ਵਿੱਚ ਹਿੱਸਾ ਲੈਣ ਲਈ ਲੁਧਿਆਣਾ ਜਿਲ੍ਹੇ ਨਾਲ ਸਬੰਧਤ ਨੌਜਵਾਨ ਆਪਣੇ ਸਰਟੀਫਿਕੇਟਾਂ ਦੀ ਫੋਟੋ-ਕਾਪੀ ਅਤੇ 02 ਫੋਟੋਆਂ ਨਾਲ ਲੈ ਕੇ ਟਰਾਇਲ ਦੋਣ ਲਈ ਕੈਪ ਵਿਚ ਆ ਸਕਦੇ ਹਨ। ਟਰਾਇਲ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ 88376-96495, 99143-69376 ਅਤੇ 98788-15436 ਨੰਬਰਾਂ ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।