ਬਿਨਾਂ ਮਾਸਕ ਵਾਲੇ 386 ਵਿਅਕਤੀਆਂ ਦੇ ਕਰਵਾਏ ਕੋਵਿਡ ਦੇ ਕੱਟੇ ਚਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, 6 ਅਪ੍ਰੈਲ : ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 386 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 83 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ। ਉਨਾਂ ਦੱਸਿਆ ਕਿ ਅੱਜ ਇੰਚਾਰਜ ਪੀ. ਸੀ. ਆਰ ਏ. ਐਸ. ਆਈ ਕੁਲਦੀਪ ਸਿੰਘ ਵੱਲੋਂ ਸਮਾਜ ਸੇਵਕ ਅਮਰਿੰਦਰ ਸਿੰਘ ਅਤੇ ਇਕਸ਼ਿਤ ਹੰਸਾਲੀ ਆਈਲੈਟਸ ਸੈਂਟਰ ਦੇ ਸਹਿਯੋਗ ਨਾਲ ਬੱਸ ਅੱਡਾ ਨਵਾਂਸ਼ਹਿਰ ਵਿਖੇ ਬਿਨਾਂ ਮਾਸਕ ਵਾਲੇ ਵਿਅਕਤੀਆਂ ਨੂੰ ਮੁਫ਼ਤ ਮਾਸਕ ਵੰਡੇ ਗਏ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

More from this section