ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਫਰਵਰੀ 12
ਦੇਸ਼ ਵਿੱਚ ਵੱਖ-ਵੱਖ ਮੰਗਾਂ ਨੂੰ ਲੈ ਕੇ ਜਥੇਬੰਦੀਆਂ ਵਲੋਂ 12 ਫਰਵਰੀ (ਵੀਰਵਾਰ) ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਗਿਆ ਹੈ। ਕਈ ਕੇਂਦਰੀ ਟਰੇਡ ਯੂਨੀਅਨਾਂ ਅਤੇ ਕਿਸਾਨ ਸੰਗਠਨਾਂ ਨੇ ਵੀਰਵਾਰ ਨੂੰ ਦੇਸ਼ ਵਿਆਪੀ ਹੜਤਾਲ (ਭਾਰਤ ਬੰਦ) ਕਰਨ ਲਈ ਕਿਹਾ ਹੈ।
ਇਸ ਬੰਦ ਦੇ ਐਲਾਨ ਤੋਂ ਬਾਅਦ ਆਮ ਜਨਤਾ ਵਿਚ ਇਸ ਗੱਲ ਨੂੰ ਲੈ ਕੇ ਚਿੰਤਾ ਹੈ ਕਿ ਭਲਕੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋਣਗੇ ਜਾਂ ਨਹੀਂ। ਇਸ ਨਾਲ ਰੇਲਵੇ ਅਤੇ ਬੱਸ ਸੇਵਾਵਾਂ ‘ਤੇ ਅਸਰ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਚੱਕਾ ਜਾਮ ਕੀਤਾ ਜਾ ਸਕਦਾ ਹੈ, ਜਿਸ ਨਾਲ ਆਮ ਲੋਕਾਂ ਨੂੰ ਆਵਾਜਾਈ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।







