ਦੇਸ਼-ਦੁਨੀਆ

ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ’ਚ ਆਰਪੀਆਈ ਨੂੰ ਆਪਣੀ ਭਾਈਵਾਲ ਬਣਾਏ: ਅਠਾਵਲੇ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ, ਜੂਨ 24
ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਉੱਤਰ ਪ੍ਰਦੇਸ਼, ਪੰਜਾਬ, ਮਨੀਪੁਰ, ਗੋਆ ਅਤੇ ਉਤਰਾਖੰਡ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਰਿਪਬਲੀਕਨ ਪਾਰਟੀ ਆਫ਼ ਇੰਡੀਆ (ਅਠਾਵਲੇ) ਨੂੰ ਭਾਈਵਾਲ ਬਣਾਉਣ ਦੀ ਬੇਨਤੀ ਕੀਤੀ ਹੈ। ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਲਿਖੇ ਪੱਤਰ ਵਿੱਚ ਅਠਾਵਲੇ ਨੇ ਕਿਹਾ ਕਿ ਭਾਜਪਾ ਨੂੰ ਛੋਟੀਆਂ ਪਾਰਟੀਆਂ ਨੂੰ ਇਕੱਠੇ ਰੱਖਣ ਲਈ ਐੱਨਡੀਏ ਦਾ ਵਿਸਥਾਰ ਕਰਨਾ ਚਾਹੀਦਾ ਹੈ ਅਤੇ ਆਰਪੀਆਈ (ਅਠਾਵਲੇ) 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਸਹਿਯੋਗੀ ਵਜੋਂ ਕੰਮ ਕਰਨਾ ਚਾਹੁੰਦੀ ਹੈ।