ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਈ 22
ਭਾਜਪਾ ਨੇ ਭੋਜਪੁਰੀ ਸਟਾਰ ਪਵਨ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਜਪਾ ਨੇ ਪਵਨ ਸਿੰਘ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਦੱਸ ਦੇਈਏ ਕਿ ਪਵਨ ਸਿੰਘ ਐੱਨਡੀਏ ਦੇ ਅਧਿਕਾਰਤ ਉਮੀਦਵਾਰ ਵਿਰੁੱਧ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜ ਰਹੇ ਹਨ। ਪਾਰਟੀ ਨੇ ਇਸ ਕਾਰਨ ਪਵਨ ਸਿੰਘ ਨੂੰ ਕੱਢ ਦਿੱਤਾ ਹੈ।
ਦੱਸ ਦੇਈਏ ਕਿ ਭਾਜਪਾ ਨੇ ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੇ ਆਸਨਸੋਲ ਤੋਂ ਪਵਨ ਸਿੰਘ ਨੂੰ ਲੋਕ ਸਭਾ ਟਿਕਟ ਦਿੱਤੀ ਸੀ ਪਰ ਪਵਨ ਨੇ ਇੱਥੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਪਵਨ ਸਿੰਘ ਨੇ ਕਰਕਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਸੀ।