View in English:
February 12, 2025 1:50 am

ਮਹਾਕੁੰਭ ‘ਚ ਵਾਹਨਾਂ ਦੇ ਦਾਖਲੇ ਨੂੰ ਲੈ ਕੇ ਐਡਵਾਈਜ਼ਰੀ ਜਾਰੀ

ਫੈਕਟ ਸਮਾਚਾਰ ਸੇਵਾ

ਲਖਨਊ, ਫਰਵਰੀ 11

ਮਾਘੀ ਪੂਰਨਿਮਾ ਦੇ ਇਸ਼ਨਾਨ ਲਈ ਸ਼ਰਧਾਲੂਆਂ ਦੀ ਵੱਡੀ ਭੀੜ ਮਹਾਕੁੰਭ ​​ਵਿਚ ਪਹੁੰਚ ਰਹੀ ਹੈ। ਸ਼ਰਧਾਲੂਆਂ ਦੀ ਭੀੜ ਨੂੰ ਕੰਟਰੋਲ ਕਰਨ ਲਈ ਮਹਾਂਕੁੰਭ ​ਟ੍ਰੈਫਿਕ ਪੁਲਿਸ ਨੇ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜੋ 13 ਫਰਵਰੀ ਸਵੇਰੇ 8 ਵਜੇ ਤੱਕ ਲਾਗੂ ਰਹੇਗੀ। ਸੋਮਵਾਰ ਰਾਤ 8 ਵਜੇ ਤੋਂ ਵੀਰਵਾਰ ਸਵੇਰੇ 8 ਵਜੇ ਤੱਕ ਮਹਾਂਕੁੰਭ ​​ਮੇਲਾ ਖੇਤਰ ਵਿਚ ਪ੍ਰਸ਼ਾਸਨਿਕ/ਮੈਡੀਕਲ ਵਾਹਨਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਵਾਹਨਾਂ ਦੇ ਦਾਖਲੇ ’ਤੇ ਪਾਬੰਦੀ ਰਹੇਗੀ। ਇਸ ਦੇ ਨਾਲ ਹੀ, ਸ਼ਰਧਾਲੂ 36 ਨਿਰਧਾਰਤ ਪਾਰਕਿੰਗ ਥਾਵਾਂ ’ਤੇ ਆਪਣੇ ਵਾਹਨ ਪਾਰਕ ਕਰ ਸਕਣਗੇ।

Leave a Reply

Your email address will not be published. Required fields are marked *

View in English