ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ

ਫੈਕਟ ਸਮਾਚਾਰ ਸੇਵਾ

ਪਟਿਆਲਾ, ਜਨਵਰੀ 22

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਅਤੇ ਕੰਟਰੋਲਰ ਡਾ. ਅਨੁਭਵ ਵਾਲੀਆ ਨੇ ਦੱਸਿਆ ਹੈ ਕਿ ਯੂਨੀਵਰਸਿਟੀ ਵੱਲੋਂ ਆਪਣੇ ਕਾਂਸਟੀਚੁਐਂਟ ਕਾਲਜ, ਸਰਕਾਰੀ ਆਰਟ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ ਛੇ-ਰੋਜ਼ਾ ਬਾਸਕਟਬਾਲ ਚੈਂਪੀਅਨਸ਼ਿਪ ਸਫਲਤਾਪੂਰਵਕ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੇ ਆਏ ਨਤੀਜਿਆਂ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ (ਸਮੁੱਚੀ ਚੈਂਪੀਅਨ) ਨੇ ਪਹਿਲਾ ਸਥਾਨ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਦੂਜਾ ਸਥਾਨ, ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਨੇ ਤੀਜਾ ਸਥਾਨ ਅਤੇ ਐਮਬੀਐਸ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੇ ਚੌਥਾ ਸਥਾਨ ਹਾਸਲ ਕੀਤਾ ਹੈ।

ਡਾ. ਵਾਲੀਆ ਨੇ ਕਿਹਾ ਕਿ ਟੂਰਨਾਮੈਂਟ ਦੀ ਨਿਗਰਾਨੀ ਏਆਈਯੂ ਦੁਆਰਾ ਨਿਯੁਕਤ ਨਿਰੀਖਕ ਡਾ. ਯਸ਼ਵੰਤ ਗਹਿਲੋਤ ਨੇ ਕੀਤੀ ਅਤੇ ਉਨ੍ਹਾਂ ਨੇ ਪੂਰੇ ਮੁਕਾਬਲੇ ਦੌਰਾਨ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਨਿਰੀਖਕ, ਕੋਚਾਂ, ਪ੍ਰਬੰਧਕਾਂ ਅਤੇ ਸਟਾਫ ਦਾ ਧੰਨਵਾਦ ਕੀਤਾ। ਡਾ. ਗਹਿਲੋਤ ਨੇ ਸਪੋਰਟਸ ਯੂਨੀਵਰਸਿਟੀ ਅਤੇ ਕਾਲਜ ਪ੍ਰਬੰਧਨ ਦੋਵਾਂ ਦੁਆਰਾ ਪ੍ਰਦਰਸ਼ਿਤ ਸੰਗਠਨਾਤਮਕ ਉੱਤਮਤਾ ਦੀ ਸ਼ਲਾਘਾ ਕੀਤੀ। ਕੋਚ ਤਲਵਿੰਦਰ ਸਾਹੀ ਨੇ ਟੀਮ ਦੀ ਅਗਵਾਈ ਅਤੇ ਮਾਰਗਦਰਸ਼ਨ ਨੇ ਕੀਤਾ। ਅਧਿਕਾਰੀਆਂ ਅਤੇ ਜੇਤੂ ਖਿਡਾਰੀਆਂ ਨੂੰ ਮੈਡਲ, ਟਰਾਫੀਆਂ ਅਤੇ ਯਾਦਗਾਰੀ ਚਿੰਨ੍ਹ ਪ੍ਰਦਾਨ ਕੀਤੇ ਗਏ ਅਤੇ ਨਿਰੀਖਕ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।

Leave a Reply

Your email address will not be published. Required fields are marked *

View in English