View in English:
October 11, 2024 6:01 pm

ਮਹਾਰਾਸ਼ਟਰ : ਭਾਰੀ ਮੀਂਹ ਕਾਰਨ ਮੁੰਬਈ ‘ਚ ਹੜ੍ਹ ਵਰਗੇ ਹਾਲਾਤ, ਯੈਲੋ ਅਲਰਟ ਜਾਰੀ

ਫੈਕਟ ਸਮਾਚਾਰ ਸੇਵਾ

ਮੁੰਬਈ , ਅਕਤੂਬਰ 11


ਮੁੰਬਈ ‘ਚ ਵੀਰਵਾਰ ਸ਼ਾਮ ਨੂੰ ਭਾਰੀ ਮੀਂਹ ਪਿਆ। ਤੂਫਾਨ ਦੇ ਨਾਲ-ਨਾਲ ਭਾਰੀ ਮੀਂਹ ਕਾਰਨ ਮੁੰਬਈ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ। ਸਭ ਤੋਂ ਵੱਡੀ ਸਮੱਸਿਆ ਠਾਣੇ ਅਤੇ ਪਾਲਘਰ ਦੇ ਖੇਤਰਾਂ ਵਿੱਚ ਆਈ। ਅਚਾਨਕ ਪਏ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਮੁੰਬਈ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੁੰਬਈ ‘ਚ ਵੀਰਵਾਰ ਸ਼ਾਮ ਨੂੰ ਇਕ ਵਾਰ ਫਿਰ ਅਚਾਨਕ ਮੌਸਮ ਬਦਲ ਗਿਆ। ਅਚਾਨਕ ਪਏ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਕਈ ਥਾਵਾਂ ’ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮੀਂਹ ਕਾਰਨ ਸੈਂਟਰਲ ਲਾਈਨ ‘ਤੇ ਚੱਲਣ ਵਾਲੀ ਮੁੰਬਈ ਲੋਕਲ ਵੀ ਪ੍ਰਭਾਵਿਤ ਹੋਈ। ਖੇਤਰੀ ਮੌਸਮ ਵਿਗਿਆਨ ਕੇਂਦਰ ਨੇ ਅਗਲੇ ਦੋ-ਤਿੰਨ ਘੰਟਿਆਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਵਿੱਚ ਨਾਸਿਕ ਅਤੇ ਰਾਏਗੜ੍ਹ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English