ਪੰਜਾਬ

ਮਹਿਲਾ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਕੋਰੋਨਾ ਪੀੜਤ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , 16 ਅਪ੍ਰੈਲ : ਅਕਾਲੀ ਦਲ ਦੀ ਸੀਨੀਅਰ ਮਹਿਲਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਰੋਨਾ ਪੋਜਟਿਵ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਕੋਰੋਨਾ ਦੇ ਦਰਮਿਆਨੇ ਚਿਨ੍ਹ ਹਨ ਅਤੇ ਉਹ ਇਕਾਂਤਵਾਸ ਚਲੀ ਗਈ ਹੈ ਅਤੇ ਸਾਵਧਾਨੀਆਂ ਲੈ ਰਹੇ ਹਨ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੇ ਸੰਪਰਕ ਵਿਚ ਜੋ ਜੋ ਲੋਕ ਵੀ ਆਏ ਹਨ , ਉਹ ਇਤੇਹਾਤ ਵਜੋਂ ਆਪਣੀ ਕੋਰੋਨਾ ਜਾਂਚ ਕਰਵਾ ਲੈਣ ਅਤੇ ਨਤੀਜੇ ਤਕ ਇਕਾਂਤਵਾਸ ਵਿਚ ਰਹਿਣ। ਜਿਕਰਯੋਗ ਹੈ ਕਿ ਪਿੱਛਲੇ ਮਹੀਨੇ ਹੀ ਹਰਸਿਮਰਤ ਕੌਰ ਬਾਦਲ ਦੇ ਪਤੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪੋਜਟਿਵ ਹੋਏ ਸਨ। ਇੱਥੇ ਇਹ ਵੀ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋ ਜਨਤਕ ਇਕੱਠਾਂ ‘ਤੇ ਰੋਕ ਹੈ , ਪਰ ਇਸਦੇ ਬਾਵਜੂਦ ਅਕਾਲੀ ਦਲ ਵੱਲੋ ਰਾਜਨੀਤਕ ਮੀਟਿੰਗ ਅਤੇ ਰੈਲੀਆਂ ਦਾ ਸਿਲਸਿਲਾ ਜਾਰੀ ਹੈ।