ਪੰਜਾਬ

ਮਿਸ਼ਨ ਫ਼ਤਿਹ ਤਹਿਤ 74 ਮਰੀਜ਼ ਹੋਮਆਈਲੇਸ਼ਨ ਤੋਂ ਹੋਏ ਸਿਹਤਯਾਬ

ਫੈਕ੍ਟ ਸਮਾਚਾਰ ਸੇਵਾ
ਸੰਗਰੂਰ, ਮਈ 2
ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ ਅੱਜ 74 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ। ਡਿਪਟੀ ਕਮਿਸ਼ਨਰ ਰਾਮਵੀਰ ਨੇ ਹੋਮਆਈਸੋਲੇਸ਼ਨ ਤੋਂ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੂੰ ਨਿਰੋਗ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਰੀ ਦਾ ਇਲਾਜ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ। । ਉਨ੍ਹਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੂੰ ਪਹਿਲ ਦੇਣਾ ਅਤਿ ਜਰੂਰੀ ਹੈ।