ਪੰਜਾਬ

ਮਿਹਨਤ ਦੇ ਨਾਲ ਖਿੜਦਾ ਫੁੱਲ ਗੁਲਾਬ ਦਾ‘ ਗੀਤ ਸਿੱਖਿਆ ਸਕੱਤਰ ਵੱਲੋਂ ਜਾਰੀ

ਫੈਕ੍ਟ ਸਮਾਚਾਰ ਸੇਵਾ ਪਠਾਨਕੋਟ, ਜੂਨ 2
ਸਿੱਖਿਆ ਸਕੱਤਰ ਕਿ੍ਰਸਨ ਕੁਮਾਰ ਵੱਲੋਂ ਮੁੱਖ ਦਫਤਰ ਵਿਖੇ ਪਠਾਨਕੋਟ ਦੇ ਸਰਕਾਰੀ ਮਿਡਲ ਸਕੂਲ ਬੁੰਗਲ ਦੇ ਅਧਿਆਪਕ ਰਾਜੇਸ ਕੁਮਾਰ ਵੱਲੋਂ ਮੀਡੀਆ ਟੀਮ ਪਠਾਨਕੋਟ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ “ਮਿਹਨਤ ਦੇ ਨਾਲ ਖਿੜਦਾ ਫੁੱਲ ਗੁਲਾਬ ਦਾ, ਮਹਿਕਾਂ ਵੰਡੇ ਸਮਾਰਟ ਸਕੂਲ ਪੰਜਾਬ ਦਾ“ ਗੀਤ ਜਾਰੀ ਕੀਤਾ ਗਿਆ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਗੀਤਕਾਰ ਅਧਿਆਪਕ ਅਤੇ ਮੀਡੀਆ ਟੀਮ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕਿ੍ਰਸਨ ਕੁਮਾਰ ਦੀ ਅਗਵਾਈ ਅਧੀਨ ਅਧਿਆਪਕਾਂ ਵੱਲੋਂ ਵੱਖ-ਵੱਖ ਢੰਗਾਂ ਨਾਲ ਸਿੱਖਿਆ ਦੇ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ। ਇਹਨਾਂ ਯਤਨਾਂ ਵਿੱਚ ਰਾਜੇਸ ਕੁਮਾਰ ਐੱਸ.ਐੱਸ. ਮਾਸਟਰ ਸਰਕਾਰੀ ਮਿਡਲ ਸਮਾਰਟ ਸਕੂਲ ਬੁੰਗਲ ਵੱਲੋਂ ਲਿਖਿਆ ਤੇ ਗਾਇਆ ਗੀਤ ਸਿੱਖਿਆ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਹੈ। ਉਹਨਾਂ ਗੀਤਕਾਰ ਅਧਿਆਪਕ ਦੇ ਇਸ ਉੱਦਮ ਦੀ ਸਰਾਹਨਾ ਕਰਦਿਆਂ ਹੌਸਲਾ ਅਫਜਾਈ ਕੀਤੀ। ਇਸ ਗੀਤ ਵਿੱਚ ਗੀਤਕਾਰ ਅਧਿਆਪਕ ਵੱਲੋਂ ਸਰਕਾਰੀ ਸਮਾਰਟ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਵਰਨਣ ਕੀਤਾ ਗਿਆ ਹੈ। ਰਾਜੇਸ ਕੁਮਾਰ ਦੇ ਨਾਲ-ਨਾਲਇਸ ਗੀਤ ਵਿੱਚ ਰਘਬੀਰ ਕੌਰ ਪਿ੍ਰੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਧਾਨੀ, ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਬਾਖੂਬੀ ਪੇਸਕਾਰੀ ਕੀਤੀ ਹੈ। ਜਿਕਰਯੋਗ ਹੈ ਕਿ ਪਿਛਲੇ ਕੁੱਝ ਸਮੇਂ ਵਿੱਚ ਸਿੱਖਿਆ ਵਿਭਾਗ ਵੱਲੋਂ ਸਰਕਾਰ ਤੇ ਸਮਾਜ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੀ ਕਾਇਆਕਲਪ ਕੀਤੀ ਗਈ ਹੈ। ਸਰਕਾਰੀ ਸਮਾਰਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਹੁਣ ਸਰਕਾਰੀ ਸਕੂਲ ਐੱਲ. ਈ. ਡੀਜ/ ਪ੍ਰਾਜੈਕਟਰਾਂ ਨਾਲ ਸੁਸੱਜਿਤ ਹੋ ਚੁੱਕੇ ਹਨ। ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸੁਵਿਧਾਵਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ ਬਾਰੇ ਇਸ ਗੀਤ ਵਿੱਚ ਬਾਖੂਬੀ ਵਰਨਣ ਕੀਤਾ ਗਿਆ ਹੈ। ਇਸ ਮੌਕੇ ਬਲਕਾਰ ਅੱਤਰੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਪਠਾਨਕੋਟ, ਬਲਵਿੰਦਰ ਸੈਣੀ ਡੀਐਸਐਮ, ਵਨੀਤ ਮਹਾਜਨ ਜਲਿ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ, ਮਲਕੀਤ ਸਿੰਘ ਏਪੀਸੀ ਜਨਰਲ, ਸੰਜੀਵ ਮਨੀ ਸਮਾਰਟ ਸਕੂਲ ਕੋਆਰਡੀਨੇਟਰ,  ਤਰੁਣ ਪਠਾਨੀਆ ਕਲਰਕ ਦਫਤਰ ਜਲਿ੍ਹਾ ਸਿੱਖਿਆ ਅਫਸਰ ਪਠਾਨਕੋਟ, ਅਰੁਣ ਕੁਮਾਰ ਡੀਐਮ ਸਪੋਰਟਸ,  ਡੀਐਮ ਵਿਕਾਸ ਰਾਏ, ਡੀਐਮ ਸਮੀਰ ਸਰਮਾ ਸਮੇਤ ਸਮੂਹ ਅਧਿਕਾਰੀਆਂ ਅਤੇ ਅਧਿਆਪਕਾਂ  ਨੇ ਗੀਤਕਾਰ ਅਧਿਆਪਕ ਨੂੰ ਵਧਾਈ ਦਿੱਤੀ।  
 

More from this section