ਪੰਜਾਬ

ਮੁਲਜ਼ਮ ਦਾ 03 ਦਿਨ ਦਾ ਪੁਲੀਸ ਰਿਮਾਂਡ

ਫ਼ੈਕ੍ਟ ਸਮਾਚਾਰ ਸੇਵਾ
ਮੋਹਾਲੀ ਮਈ 7
ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ  ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ),  ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ ਦੀ ਅਗਵਾਈ ਹੇਠ ਅਤੇ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਸੀ.ਆਈ.ਸਟਾਫ ਦੀ ਪੁਲਿਸ ਪਾਰਟੀ ਵੱਲੋਂ ਕਥਿਤ ਨਸ਼ਾ ਤਸਕਰ ਲਵਪ੍ਰੀਤ ਸਿੰਘ ਉਰਫ ਲਵ ਨੂੰ 110 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਐਸ.ਐਸ.ਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮਿਤੀ 06-05-2021 ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਲਵਪ੍ਰੀਤ ਸਿੰਘ ਉਰਫ ਲਵ ਹੈਰੋਇਨ ਦੀ ਸਪਲਾਈ ਕਰਨ ਲਈ  ਬਲੌਂਗੀ, ਮੋਹਾਲੀ ਏਰੀਏ ਵਿੱਚ ਆ ਰਿਹਾ ਹੈ।
ਇਸ ‘ਤੇ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੇ ਬਲੌਂਗੀ ਵਿਖੇ  ਲਵਪ੍ਰੀਤ ਸਿੰਘ ਉਰਫ ਲਵ ਨੂੰ ਕਾਬੂ ਕਰ ਕੇ ਉਸ ਪਾਸੋਂ 110 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ।
ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ  ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਮੱਖੂ ਮਾਜਰਾ,ਥਾਣਾ ਕੁੰਜਪੁਰਾ, ਜ਼ਿਲ੍ਹਾ ਕਰਨਾਲ (ਹਰਿਆਣਾ) ਦਾ ਰਹਿਣ ਵਾਲਾ ਹੈ, ਜੋ ਆਪਣੇ ਗ੍ਰਾਹਕਾਂ ਨੂੰ ਬਲੌਂਗੀ, ਖਰੜ ਅਤੇ ਮੋਹਾਲੀ ਦੇ ਇਲਾਕੇ ਵਿੱਚ ਹੈਰੋਇਨ ਦੀ ਸਪਲਾਈ ਕਰਨ ਲਈ ਆਉਂਦਾ ਸੀ।ਉਹ ਕਾਫੀ ਲੰਬੇ ਸਮੇਂ ਤੋਂ ਮੋਗਾ ਤੋਂ ਘੱਟ ਕੀਮਤ ਤੇ ਹੈਰੋਇੰਨ ਦੀ ਖਰੀਦ ਕਰਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ।
ਲਵਪ੍ਰੀਤ ਸਿੰਘ ਉਰਫ ਲਵ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਜਿਸ ਨਾਲ ਹੈਰੋਇਨ ਦੀ ਸਪਲਾਈ ਕਰਨ ਵਾਲੇ ਮੁੱਖ ਤਸਕਰਾਂ ਬਾਰੇ ਜਾਣਕਾਰੀ ਸਾਹਮਣੇ ਆਉਣ ਤੇ ਉਹਨਾਂ ਨੂੰ ਗ੍ਰਿਫਤਾਰ ਕਰ ਕੇ ਹੈਰੋਇਨ ਦੀ ਸਪਲਾਈ ਨੂੰ ਤੋੜਿਆ ਜਾ ਸਕੇ।
ਲਵਪ੍ਰੀਤ ਸਿੰਘ ਉਰਫ ਲਵ ਖਿਲਾਫ ਮੁਕੱਦਮਾ NDPS ACT  ਤਹਿਤ ਥਾਣਾ ਬਲੌਂਗੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਲਵਪ੍ਰੀਤ ਸਿੰਘ ਉਰਫ ਲਵ ਨੂੰ  ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 03 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।