ਪੰਜਾਬ

ਮੁੱਖ ਸਕੱਤਰ ਨੇ ਸ਼ੇਖਰ ਸ਼ੁਕਲਾ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਜੋਂ ਸਹੁੰ ਚੁਕਾਈ

ਫੈਕਟ ਸਮਾਚਾਰ ਸੇਵਾ ਚੰਡੀਗੜ, ਦਸੰਬਰ 2

ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਵੀਰਵਾਰ ਨੂੰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਐਡਵੋਕੇਟ ਸ਼ੇਖਰ ਸ਼ੁਕਲਾ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਜੋਂ ਸਹੁੰ ਚੁਕਾਈ।

ਜ਼ਿਕਰਯੋਗ ਹੈ ਕਿ ਸ਼ੇਖਰ ਸ਼ੁਕਲਾ ਪੰਜਾਬ ਬ੍ਰਾਹਮਣ ਸਭਾ ਦੇ ਪ੍ਰਧਾਨ ਤੋਂ ਇਲਾਵਾ ਰੋਪੜ ਕ੍ਰਿਕੇਟ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਵੀ ਹਨ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਨਾਲ ਉਨਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।