View in English:

ਮੂਸੇਵਾਲਾ ਦੇ ਮਾਪਿਆਂ ਨੇ ਸਿੱਧੂ ਨੂੰ ਮਿਲੇ YouTube ਡਾਇਮੰਡ ਬਟਨ ਦੀ ਸਾਂਝੀ ਕੀਤੀ ਤਸਵੀਰ

ਫੈਕਟ ਸਮਾਚਾਰ ਸੇਵਾ

ਮਾਨਸਾ, ਅਕਤੂਬਰ 2

ਸਿੱਧੂ ਮੂਸੇਵਾਲਾ ਨੂੰ ਯੂਟਿਊਬ ਨੇ ਬੀਤੇ ਦਿਨ ਸਭ ਤੋਂ ਜ਼ਿਆਦਾ ਗਾਣੇ ਚੱਲਣ ਤੇ ਇਕ ਕਰੋੜ ਤੋਂ ਉੱਪਰ ਸਬਸਕ੍ਰਾਈਬਰ ਹੋਣ ‘ਤੇ ਸਨਮਾਨ ਵਜੋਂ ਡਾਇਮੰਡ ਪਲੇਅ ਬਟਨ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਇਸ ਡਾਇਮੰਡ ਪਲੇਅ ਬਟਨ ਦੀ ਫੋਟੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਨੂੰ ਮਿਲਿਆ ਡਾਇਮੰਡ ਬਟਨ ਤੇ ਉਨ੍ਹਾਂ ਦੀ ਤਸਵੀਰ ਨਾਲ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਖੜ੍ਹੇ ਹਨ। ਲੋਕਾਂ ਵੱਲੋਂ ਸਿੱਧੂ ਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

View in English