ਮੋਗਾ ਹਾਦਸਾ: ਸੋਨੂੰ ਸੂਦ ਦੇਣਗੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50,000 ਤੇ ਜ਼ਖ਼ਮੀਆਂ ਨੂੰ 25 ਹਜ਼ਾਰ

ਫ਼ੈਕ੍ਟ ਸਮਾਚਾਰ ਸੇਵਾ
ਮੋਗਾ ਜੁਲਾਈ 23
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਅਤੇ ਭਤੀਜੀ ਸੱਚਰ ਗੌਤਮ ਨਾਲ ਮੋਗਾ ਸਥਿਤ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜਖ਼ਮੀਆਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਜਤਾਇਆ ਹੈ। ਸੋਨੂੰ ਸੂਦ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50 ਹਜ਼ਾਰ ਅਤੇ ਜਖ਼ਮੀਆਂ ਨੂੰ 25 ਹਜ਼ਾਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਮੋਬਾਇਲ ਫੋਨ ਦੇਣ ਦਾ ਵੀ ਐਲਾਨ ਕੀਤਾ ਹੈ।ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਬੀਤੀ ਰਾਤ ਹੀ ਮੋਗਾ ਆਪਣੇ ਘਰ ਆਏ ਸਨ ਅਤੇ ਹਾਦਸੇ ਦਾ ਪਤਾ ਲੱਗਣ ’ਤੇ ਉਨ੍ਹਾਂ ਨੇ ਜਿੱਥੇ ਇਸ ਦਰਦਨਾਕ ਹਾਦਸੇ ’ਤੇ ਅਫ਼ਸੋਸ ਜ਼ਾਹਿਰ ਕੀਤਾ, ਉੱਥੇ ਹੀ ਤੁਰੰਤ ਸਿਵਲ ਹਸਪਤਾਲ ਜਾ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਦੱਸਣਯੋਗ ਹੈ ਕਿ ਮੋਗਾ ਦੇ ਲੁਹਾਰਾ ਪਿੰਡ ਵਿਚ ਅੱਜ ਚੜ੍ਹਦੀ ਸਵੇਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਦੋ ਬੱਸਾਂ ਦੀ ਆਹਮੋ ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਜਿਸ ’ਚ 3 ਕਾਂਗਰਸੀ ਵਰਕਰਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਅਤੇ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

More from this section