ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 22
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਅੱਜ ਜੂਟ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ। ਇਸ ਨੇ ਮਾਰਕੀਟਿੰਗ ਸੀਜ਼ਨ 2025-26 ਲਈ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ (MSP) ‘ਚ 6 ਫ਼ੀਸਦੀ ਭਾਵ 315 ਰੁਪਏ ਦਾ ਵਾਧਾ ਕੀਤਾ ਹੈ। ਹੁਣ ਕਿਸਾਨਾਂ ਨੂੰ ਇਕ ਕੁਇੰਟਲ ਕੱਚੇ ਜੂਟ ਲਈ 5650 ਰੁਪਏ ਮਿਲਣਗੇ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ।
ਪੀਯੂਸ਼ ਗੋਇਲ ਨੇ ਕਿਹਾ ਕਿ ਨਵਾਂ ਐਮਐਸਪੀ ਸਰਬ-ਭਾਰਤੀ ਔਸਤ ਉਤਪਾਦਨ ਲਾਗਤ ‘ਤੇ 66.8 ਪ੍ਰਤੀਸ਼ਤ ਦੀ ਵਾਪਸੀ ਨੂੰ ਯਕੀਨੀ ਬਣਾਉਂਦਾ ਹੈ। ਇਸ ਦਾ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ। 2014-15 ‘ਚ ਕੱਚੇ ਜੂਟ ਦਾ ਘੱਟੋ-ਘੱਟ ਸਮਰਥਨ ਮੁੱਲ 2,400 ਰੁਪਏ ਪ੍ਰਤੀ ਕੁਇੰਟਲ ਸੀ। 2025-26 ਦੇ ਮਾਰਕੀਟਿੰਗ ਸੀਜ਼ਨ ਲਈ ਇਹ 5,650 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸ ਦਾ ਮਤਲਬ ਹੈ ਕਿ ਇਕ ਦਹਾਕੇ ਦੌਰਾਨ ਸਰਕਾਰ ਨੇ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ 2.35 ਗੁਣਾ ਵਾਧਾ ਕੀਤਾ ਹੈ।