ਪੰਜਾਬ

ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ : ਬਲਬੀਰ ਸਿੱਧੂ

ਫੈਕਟ ਸਮਾਚਾਰ ਸੇਵਾ ਮੋਹਾਲੀ, ਸਤੰਬਰ 29

ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਉਹ ਵਚਨਬੱਧ ਹਨ ਤਾਂ ਕਿ ਨੌਜਵਾਨ ਵਾਲੇ ਪਾਸੇ ਤੋਂ ਹਟ ਕੇ ਆਪਣੇ ਪਰਿਵਾਰ ਤੇ ਸਮਾਜ ਲਈ ਰਾਹ ਦਸੇਰਾ ਬਣ ਸਕਣ।

ਇੱਥੇ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਨੂੰ ਖੇਡ ਗਤੀਵਿਧੀਆਂ ਤੇਜ਼ ਕਰਨ ਲਈ ਡੇਢ ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਸਰਦਾਰ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਦੀ ਸ਼ਕਤੀ ਨੂੰ ਖੇਡ ਜਾਂ ਹੋਰ ਗਤੀਵਿਧੀਆਂ ਵਿੱਚ ਲਾਉਣ ਦੀ ਲੋੜ ਹੈ ਤਾਂ ਕਿ ਉਹ ਸਮਾਜ ਲਈ ਉਸਾਰੂ ਕੰਮ ਕਰਨ ਦੇ ਯੋਗ ਬਣ ਸਕਣ ਅਤੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ਉਤੇ ਚਮਕਾ ਸਕਣ। ਉਨ੍ਹਾਂ ਕਿਹਾ ਕਿ ਹਲਕੇ ਦੇ ਨੌਜਵਾਨਾਂ ਲਈ ਜਿੰਮਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਤਾਂ ਕਿ ਉਹ ਸਿਹਤਮੰਦ ਜੀਵਨ ਬਿਤਾ ਸਕਣ।

ਇਸ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੋਹਾਲੀ ਦੇ ਪ੍ਰਧਾਨ ਮਲਕੀਅਤ ਸਿੰਘ, ਜਨਰਲ ਸਕੱਤਰ ਸਵਰਨ ਸਿੰਘ, ਪ੍ਰੀਤਮ ਸਿੰਘ, ਐਸ.ਆਈ.ਐਸ. ਕੋਰਾ, ਖ਼ਜ਼ਾਨਚੀ ਰਾਮ ਕੁਮਾਰ ਵਸ਼ਿਸ਼ਟ, ਮੈਂਬਰ ਡਾਕਟਰ ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ, ਸੰਜੀਵ ਕੁਮਾਰ ਬਾਂਸਲ, ਗੁਰਮਿੰਦਰ ਸਿੰਘ ਢੇਸੀ ਅਤੇ ਗੁਰਚਰਨ ਸਿੰਘ ਹਾਜ਼ਰ ਸਨ।

   

More from this section