ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਵਿੱਚ ਤੇਜੀ ਲਿਆਉਂਣ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਫ਼ੈਕ੍ਟ ਸਮਾਚਾਰ ਸੇਵਾ
ਪਠਾਨਕੋਟ  ਅਪ੍ਰੈਲ 21
ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸੁਰੂ ਕੀਤੀ ਗਈ ਸੀ ਅਤੇ ਜਿਲ੍ਹਾ ਪਠਾਨਕੋਟ ਵਿੱਚ 13 ਅਪ੍ਰੈਲ ਤੋਂ ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸੁਰੂ ਹੋ ਗਈ ਸੀ ਇਸ ਤਰ੍ਹਾਂ ਪਿਛਲੇ ਕਰੀਬ ਹਫਤੇ ਭਰ ਤੋਂ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 16769 ਮੀਟਰਿਕ ਟਨ ਕਣਕ ਪਹੁੰਚੀ ਜਿਸਦੇ ਵਿੱਚੋ ਵੱਖ ਵੱਖ ਖਰੀਦ ਏਂਜਸੀਆਂ ਵੱੱਲੋਂ 15775 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਇਹ ਪ੍ਰਗਟਾਵਾ  ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ 15 ਸਥਾਈ ਅਤੇ 6 ਸਬ ਯਾਰਡ ਵਿੱਚ ਹੁਣ ਤੱਕ 16769 ਮੀਟਰਿਕ ਟਨ ਕਣਕ ਪਹੁੰਚੀ ਹੈ ਅਤੇ ਜਿਸ ਵਿੱਚੋਂ 15775 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਜਿਸ ਅਧੀਨ ਪਨਗ੍ਰੇਟ ਵੱਲੋਂ 4829 ਮੀਟਰਿਕ ਟਨ, ਮਾਰਕਫੈਡ  ਵੱਲੋਂ 2885 ਮੀਟਰਿਕ ਟਨ, ਪਨਸਪ ਵੱਲੋਂ 2057 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2110 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 3894 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਅਤੇ ਮੰਡੀਆਂ ’ਚ ਕਣਕ ਦੀ ਸਾਂਭ ਸੰਭਾਲ ਲਈ ਹਰੇਕ ਲੋਂੜੀਦੇ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੀਆਂ ਸਾਰੀਆਂ ਮੰਡੀਆਂ ਵਿੱਚ ਲਗਾਏ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕਰੋਨਾ ਕਾਲ ਨੂੰ ਧਿਆਨ ਵਿੱਚ ਰੱਖਦਿਆ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਸਾਨਾਂ, ਮੰਡੀਆਂ ਵਿੱਚ ਕੰਮ ਕਰਦੇ ਮਜਦੂਰਾਂ , ਆਢਤੀਆ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਮਾਸਕ ਪਾਉਂਣਾ ਜਰੂਰੀ ਬਣਾਇਆ ਜਾਵੇ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖੀ ਜਾਵੇ।

More from this section