ਪੰਜਾਬ

ਯੂਨੀਵਰਸਿਟੀ ਕਾਲਜ ਜੈਤੋ ਵਿਖੇ ਲਗੇਗਾ ਮੈਗਾ ਰੁਜ਼ਗਾਰ ਮੇਲਾ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ ਸਤੰਬਰ 13

ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੋਜਵਾਨਾਂ ਨੂੰ ਵੱਖ ਵੱਖ ਸਰਕਾਰੀ ਪ੍ਰਾਈਵੇਟ ਅਦਾਰਿਆਂ ਵਿੱਚ ਨੋਕਰੀਆਂ ਦਿਵਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਅਵਸਰ ਪੈਦਾ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਮਿਸ਼ਨ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਫਰੀਦਕੋਟ ਜਿਲੇ ਵਿੱਚ ਸਤੰਬਰ ਮਹੀਨੇ ਵਿੱਚ 3 ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਜਿਸ ਤਹਿਤ ਜੈਤੋ ਦੇ ਯੂਨੀਵਰਸਿਟੀ ਕਾਲਜ ਵਿਖੇ 13 ਸਤੰਬਰ 2021 ਨੂੰ ਮੈਗਾ ਰੁਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ।

ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਜਿਲੇ ਦੇ ਹਜ਼ਾਰਾਂ ਨੋਜਵਾਨਾਂ ਨੂੰ ਇਨ੍ਹਾਂ ਮੈਗਾ ਰੁਜ਼ਗਾਰ ਮੇਲਿਆ ਵਿੱਚ ਨੌਕਰੀ ਪ੍ਰਾਪਤ ਕਰਨ ਦਾ ਅਫਸਰ ਮਿਲੇਗਾ। ਇਸ ਦੇ ਨਾਲ ਨਾਲ ਬੇਰੁਜਗਾਰ ਨੋਜਵਾਨਾਂ ਨੂੰ ਨੋਕਰੀਆਂ ਦੇ ਨਾਲ ਨਾਲ ਵੱਧ ਤੋਂ ਵੱਧ ਸਵੈ ਰੁਜਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 16 ਸਤੰਬਰ 2021 ਨੂੰ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਵਿਖੇ ਮੈਗਾ ਰੁਜਗਾਰ ਮੇਲਾ ਲਗਾਇਆ ਜਾ ਰਿਹਾ ਹੈ, ਤਾਂ ਜੋ ਜਿਲ੍ਹੇ ਦੇ ਵੱਧ ਤੋਂ ਵੱਧ ਪੜ੍ਹੇ ਲਿਖੇ ਬੇਰੁਜਗਾਰਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਰੁਜਗਾਰ ਮੇਲਿਆ ਦਾ ਲਾਭ ਉਠਾਉਣ।

ਇਸ ਸਬੰਧੀ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਵਿ) ਪ੍ਰੀਤ ਮਹਿੰਦਰ ਸਿੰਘ ਸਹੋਤਾ ਕਮ ਨੋਡਲ ਅਫਸਰ ਫਰੀਦਕੋਟ ਨੇ ਦੱਸਿਆ ਕਿ ਇਨ੍ਹਾਂ ਰੁਜਗਾਰ ਮੇਲਿਆਂ ਵਿੱਚ ਜਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਾਮੀ ਕੰਪਨੀਆਂ ਵਲੋਂ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਬੇਰੋਜ਼ਗਾਰ ਪ੍ਰਾਰਥੀ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਰੋਜ਼ਗਾਰ ਦੇ ਮੌਕਿਆਂ ਦਾ ਫਾਇਦਾ ਉਠਾਉਣ। ਰੁਜ਼ਗਾਰ ਪ੍ਰਾਪਤੀ ਲਈ ਘੱਟੋ ਘੱਟ ਯੋਗਤਾ 8ਵੀ, 10,12 ਅਤੇ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਪਾਸ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਵੈਬਸਾਈਟ www.pgrkam.com ਅਤੇ ਇਸ ਦਫਤਰ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸ੍ਰੀ ਹਰਮੇਸ਼ ਕੁਮਾਰ ਜਿਲਾ ਰੁਜਗਾਰ ਤੇ ਕਾਰੋਬਾਰ ਬਿਊਰੋ ਅਫਸਰ ਫਰੀਦਕੋਟ ਵੀ ਹਾਜ਼ਰ ਸਨ।