ਦੇਸ਼-ਦੁਨੀਆ

ਰਾਸ਼ਟਰਪਤੀ ਵੱਲੋਂ 8 ਹਾਈ ਕੋਰਟਾਂ ਵਿੱਚ ਨਵੇਂ ਮੁੱਖ ਜੱਜ ਲਾਏ ਗਏ, 4 ਹਾਈ ਕੋਰਟਾਂ ਦੇ ਮੁੱਖ ਜੱਜਾਂ ਦਾ ਤਬਾਦਲਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਅਕਤੂਬਰ 10

ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ 8 ਹਾਈ ਕੋਰਟਾਂ ਵਿੱਚ ਨਵੇਂ ਮੁੱਖ ਜੱਜ ਨਿਯੁਕਤ ਕੀਤੇ ਹਨ ਅਤੇ 4 ਹਾਈ ਕੋਰਟਾਂ ਦੇ ਮੁੱਖ ਜੱਜਾਂ ਦਾ ਤਬਾਦਲਾ ਕੀਤਾ ਗਿਆ ਹੈ।

ਕਲਕੱਤਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਰਾਜੇਸ਼ ਬਿੰਦਲ ਨੂੰ ਇਲਾਹਾਬਾਦ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਪ੍ਰਕਾਸ਼ ਸ਼੍ਰੀਵਾਸਤਵ ਨੂੰ ਕਲਕੱਤਾ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ।