ਪੰਜਾਬ

ਰੈਵਨਿਊ ਪਟਵਾਰ ਯੂਨੀਅਨ ਵੱਲੋਂ ਹੜਤਾਲ ਫੂਕਿਆ ਪੁਤਲਾ

ਫ਼ੈਕ੍ਟ ਸਮਾਚਾਰ ਸੇਵਾ
ਸੁਲਤਾਨਪੁਰ ਲੋਧੀ  ਮਈ 28
ਸੂਬੇ ਭਰ ਦੇ ਮਾਲ ਅਧਿਕਾਰੀਆਂ ਅਤੇ ਪਟਵਾਰੀਆਂ ਨੇ ਸ਼ੁੱਕਰਵਾਰ ਨੂੰ ਮੁਕੰਮਲ ਤੌਰ ਤੇ ਹੜਤਾਲ ‘ਕੀਤੀ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਫੂਕਿਆ ਗਿਆ। ਜਿਸ ਕਾਰਨ ਮਾਲ ਵਿਭਾਗ ਦਾ ਕੰਮਕਾਜ ਠੱਪ ਰਹਿਣ ਤੇ ਲੋਕਾ ਦੇ ਕਾਰੋਬਾਰ ਪ੍ਰਵਾਬਤ ਹੋ ਰਹੇ ਹਨ | ਅਤੇ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਚਿਰ ਤੋਂ ਪਟਵਾਰੀ ਅਤੇ ਕਾਨੂੰਗੋ ਆਪਣੀਆਂ ਮੰਗਾਂ ਦੇ ਹੱਕ ਵਿਚ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਦੱਸਿਆ ਕਿ ਇਸ ਲਈ ਜਥੇਬੰਦੀ ਵਲੋਂ ਅੱਜ ਪੂਰੇ ਸੂਬੇ ਭਰ ਵਿਚ ਕੰਮਕਾਜ ਠੱਪ ਰੱਖਿਆ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਇਹ ਹੜਤਾਲ ਇੱਕ ਦਿਨ ਦੀ ਸੀ ਪਰ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਅਣਮਿਥੇ ਸਮੇਂ ਲਈ ਸੂਬੇ ਭਰ ਵਿਚ ਕੰਮਕਾਜ ਠੱਪ ਕਰ ਦਿੱਤਾ ਜਾਵੇਗਾ | ਇਸ ਸਬੰਧੀ ਸਮੂਹ ਪਟਵਾਰੀ ਅਤੇ ਕਾਨੂੰਗੋ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਹਨਾ ਦੀਆਂ ਜਾਇਜ ਮੰਗਾ ਨਾ ਮੰਨੀਆਂ ਤਾਂ ਜ਼ਿਲ੍ਹਾ ਪੱਧਰ ਉਤੇ ਪੱਕੇ ਤੌਰ ਤੇ ਅਣਮਿੱਥੇ ਸਮੇ ਲਈ ਰੈਵੀਨਊ ਦਾ ਕੰਮ ਠੱਪ ਕਰ ਦਿੱਤਾ ਜਾਵੇਗਾ । ਇਸ ਮੌਕੇ ਤਹਿਸੀਲ ਪ੍ਰਧਾਨ ਲਵਪ੍ਰੀਤ ਸਿੰਘ , ਕੁਲਦੀਪ ਸਿੰਘ ਪਟਵਾਰੀ, ਸੁਰਜੀਤ ਸਿੰਘ ਪਟਵਾਰੀ, ਕੁਲਵੰਤ ਸਿੰਘ ਪਟਵਾਰੀ, ਰਾਜਨਬੀਰ ਸਿੰਘ , ਕੁਲਵਿੰਦਰ ਸਿੰਘ ਕਾਨੂੰਗੋ ਆਦਿ ਹਾਜ਼ਰ ਸਨ।