ਫੈਕਟ ਸਮਾਚਾਰ ਸੇਵਾ
ਫਰੀਦਕੋਟ , ਅਗਸਤ 4
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਖ਼ਤ ਸੁਰੱਖਿਆ ਵਿਚਕਾਰ ਬਠਿੰਡਾ ਜੇਲ੍ਹ ਤੋਂ ਡਾਕਟਰੀ ਜਾਂਚ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਲਿਆਂਦਾ ਗਿਆ। ਜਿੱਥੇ ਟੈਸਟ ਕਰਵਾਉਣ ਤੋਂ ਬਾਅਦ ਉਸ ਨੂੰ ਵਾਪਸ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਤੇਜ਼ ਬੁਖਾਰ ਅਤੇ ਪੇਟ ‘ਚ ਦਰਦ ਦੀ ਸ਼ਿਕਾਇਤ ਕਾਰਨ 11 ਜੁਲਾਈ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਇਲਾਜ ਅਤੇ ਉਸਦੀ ਹਾਲਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਸਨੂੰ 15 ਜੁਲਾਈ ਨੂੰ ਵਾਪਸ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਜਦੋਂ ਕਿ ਅੱਜ ਫਿਰ ਤੋਂ ਲਾਰੈਂਸ ਨੂੰ ਮੈਡੀਕਲ ਚੈਕਅੱਪ ਲਈ ਜੀਜੀਐੱਸਐੱਮਸੀਐੱਚ ਲਿਆਂਦਾ ਗਿਆ ਅਤੇ ਰੂਟੀਨ ਚੈੱਕਅਪ ਅਤੇ ਟੈਸਟ ਕਰਵਾਉਣ ਤੋਂ ਬਾਅਦ ਰਿਪੋਰਟ ਸਹੀ ਹੋਣ ’ਤੇ ਉਸ ਨੂੰ ਵਾਪਸ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ।