ਦੇਸ਼

ਲਾਲ ਕਿਲਾ ਝੜਪ ਮਾਮਲੇ ‘ਚ ਦਿੱਲੀ ਪੁਲਿਸ ਨੇ ਦਾਖਲ ਕੀਤੀ ਚਾਰਜਸ਼ੀਟ

ਫ਼ੈਕ੍ਟ ਸੇਵਾ ਸਰਵਿਸ
ਨਵੀਂ ਦਿੱਲੀ,ਮਈ 20
26 ਜਨਵਰੀ ਨੂੰ ਹੋਈ ਝੜਪ ਵਿਚਾਲੇ ਦਿੱਲੀ ਪੁਲਿਸ ਨੇ ਚਾਰਜਸ਼ੀਟ ਦਾਇਰ ਕਰ ਦਿਤੀ ਹੈ । ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਵਿੱਚ ਇੱਕ ਟਰੈਕਟਰ ਰੈਲੀ ਕੱਢੀ ਸੀ।ਪਰ ਕੁਝ ਕਿਸਾਨ ਪੁਲਿਸ ਵੱਲੋਂ ਤੈਅ ਰਸਤੇ ਤੋਂ ਹੱਟ ਕੇ ਦੂਜੇ ਰਸਤੇ ਵੱਲ ਚਲੇ ਗਏ ਸੀ | ਜਿਸ ਵਿਚਾਲੇ ਕੁਝ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ । ਬਾਅਦ ਵਿਚ, ਦਿੱਲੀ ਪੁਲਿਸ ਨੇ ਇਸ ਕੇਸ ਵਿਚ ਸ਼ਾਮਲ ਲੋਕਾਂ ਦੀ ਪਛਾਣ ਲਈ ਜਾਂਚ ਤੇਜ਼ ਕਰ ਦਿੱਤੀ ਸੀ ਅਤੇ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਗਿਆ ਸੀ। ਦਿੱਲੀ ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਲਈ ਤਕਨਾਲੋਜੀ ਦਾ ਸਹਾਰਾ ਲਿਆ ਸੀ। ਝੜਪ ਦੌਰਾਨ ਵੇਖੇ ਗਏ ਕੁਝ ਟਰੈਕਟਰ ਵੀ ਜ਼ਬਤ ਕਰ ਲਏ ਗਏ ਸੀ। ਇਸ ਘਟਨਾ ਤੋਂ ਬਾਅਦ ਟਰੈਕਟਰ ਪਰੇਡ ਦੀ ਅਗਵਾਈ ਕਰ ਰਹੇ ਕਿਸਾਨ ਨੇਤਾਵਾਂ ਨੇ ਝੜਪ ਦੀ ਨਿਖੇਧੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਇਸ ਵਿੱਚ ਦਾਖਲ ਹੋਏ ਸਨ ਅਤੇ ਸ਼ਾਂਤਮਈ ਕਿਸਾਨੀ ਲਹਿਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ|ਦੱਸਣਯੋਗ ਹੈ ਕਿ ਕਿਸਾਨੀ ਅੰਦੋਲਨ ਅੱਜ ਵੀ ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਹੈ| |

More from this section