ਲਾਲ ਕਿਲ੍ਹਾ ਹਿੰਸਾ ਦਾ ਦੋਸ਼ੀ ਪੰਜਾਬ ਤੋਂ ਗ੍ਰਿਫ਼ਤਾਰ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ , ਜੂਨ 28

26 ਜਨਵਰੀ ਨੂੰ ਹੋਏ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਸਪੈਸ਼ਲ ਸੈੱਲ ਨੇ ਪੰਜਾਬ ਤੋਂ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਦੋਸ਼ੀ ਦਾ ਨਾਂ ਗੁਰਜੋਤ ਸਿੰਘ ਹੈ। ਉਸ ‘ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਗੁਰਜੀਤ ਸਿੰਘ ‘ਤੇ ਦੋਸ਼ ਹੈ ਕਿ ਉਸ ਨੇ ਲਾਲ ਕਿਲ੍ਹੇ ਦੇ ਪਿੱਛੇ ਵਾਲੇ ਗੁੰਬਦ ‘ਤੇ ਚੜ੍ਹ ਕੇ ਝੰਡਾ ਲਹਿਰਾਇਆ ਸੀ। ਜਾਣਕਾਰੀ ਮੁਤਾਬਿਕ ਉਸ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਗੁਰਜੋਤ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦਿੱਲੀ ‘ਚ ਡੀਸੀਪੀ ਸਪੈਸ਼ਲ ਸੈੱਲ ਸੰਜੀਵ ਯਾਦਵ ਨੇ ਕਿਹਾ ਕਿ ਇਸ ਦੀ ਗ੍ਰਿਫ਼ਤਾਰੀ ਲਾਲ ਕਿਲ੍ਹਾ ‘ਤੇ ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਉਣ ਦੇ ਦੋਸ਼ ‘ਚ ਹੋਈ ਹੈ। ਜਿਕਰਯੋਗ ਹੈ ਕਿ ਦਿੱਲੀ ਪੁਲਿਸ ਵੱਲੋਂ ਇਸ ਮਾਮਲੇ ‘ਤੇ ਦੀਪ ਸਿੱਧੂ, ਜੁਗਰਾਤ ਸਿੰਘ, ਗੁਰਜੋਤ ਸਿੰਘ ਤੇ ਗੁਰਜੰਤ ਸਿੰਘ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ 1 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਸੀ।

More from this section