ਪੰਜਾਬ

ਲੁਧਿਆਣਾ ਵਿੱਚ ਅੱਜ ਫੇਰ 13600 ਸੈਂਪਲ ਲਏ

ਫ਼ੈਕ੍ਟ ਸਮਾਚਾਰ ਸੇਵਾ
ਲੁਧਿਆਣਾ, ਮਈ 21
ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 13600 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 79839 ਮਰੀਜ਼ਾਂ ਵਿਚੋਂ 85.19% (68014 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 13600 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 9988 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 68014 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 774 ਮਰੀਜ਼ (687 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 87 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1230589 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1230122 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1139937 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 467 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 79839 ਹੈ, ਜਦਕਿ 10346 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 30 ਮੌਤਾਂ ਦੀ ਪੁਸ਼ਟੀ ਹੋਈ ਹੈ (23 ਜ਼ਿਲ੍ਹਾ ਲੁਧਿਆਣਾ, 2 ਬਰਨਾਲਾ, 1 ਸੰਗਰੂਰ, 1 ਫਤਿਹਗੜ੍ਹ ਸਾਹਿਬ, 1 ਰਾਜ ਹਰਿਆਣਾ ਅਤੇ 2 ਰਾਜ ਦਿੱਲੀ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1837 ਅਤੇ 909 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।  

More from this section