ਪੰਜਾਬ

ਲੁਧਿਆਣਾ ਸ਼ਹਿਰ ਦੇ ਵੱਖ ਵੱਖ ਹਿੱਸਿਆਂ ‘ਚ ਠੋਸ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ ਬਣਾਏ ਜਾ ਰਹੇ ਹਨ 40 ਸਟੈਟਿਕ ਕੰਪੈਕਟਰ – ਮੇਅਰ ਬਲਕਾਰ ਸਿੰਘ ਸੰਧੂ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਜੂਨ 13
  ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵੀ ਪ੍ਰਬੰਧਨ ਲਈ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 40 ਸਟੈਟਿਕ ਕੰਪੈਕਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਈਂ ਸਟੈਟਿਕ ਕੰਪੈਕਟਰਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਸਬੰਧਤ ਖੇਤਰਾਂ ਦੇ ਵਸਨੀਕਾਂ ਨੇ ਅਵਾਰਾ ਪਸ਼ੂਆਂ, ਬਦਬੂ ਅਤੇ ਕੂੜੇ ਦੇ ਢੇਰਾਂ ਤੋਂ ਪੈਦਾ ਹੋਣ ਵਾਲੀਆਂ ਮੁਸੀਬਤਾਂ ਤੋਂ ਸੁੱਖ ਦਾ ਸਾਹ ਲਿਆ ਹੈ। ਇਲਾਕੇ ਦੇ ਕੌਂਸਲਰ ਪੰਕਜ ਕਾਕਾ ਦੇ ਨਾਲ ਮੇਅਰ ਬਲਕਾਰ ਸਿੰਘ ਸੰਧੂ ਨੇ ਅੱਜ ਸ਼ਹਿਰ ਦੇ ਬਾੜੇਵਾਲ ਖੇਤਰ ਵਿੱਚ ਉਸਾਰੀ ਅਧੀਨ ਸਟੈਟਿਕ ਕੰਪੈਕਟਰ ਦਾ ਦੌਰਾ ਕੀਤਾ ਅਤੇ ਸਟਾਫ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਲੁਧਿਆਣਾ ਕੂੜਾ-ਰਹਿਤ ਸ਼ਹਿਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵੀ ਪ੍ਰਬੰਧਨ ਲਈ ਸ਼ਹਿਰ ਦੇ 40 ਵੱਖ-ਵੱਖ ਥਾਵਾਂ ‘ਤੇ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਨੂੰ ਕੂੜਾ ਮੁਕਤ ਬਣਾਉਣ ਲਈ ਵਚਨਬੱਧ ਹਨ ਅਤੇ ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਜਿਕ ਕੰਮ ਲਈ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੈਟਿਕ ਕੰਪੈਕਟਰਾਂ ‘ਤੇ ਗਿੱਲੇ ਅਤੇ ਸੁੱਕੇ ਕੂੜੇਦਾਨ ਨੂੰ ਅਲੱਗ ਕਰਨ ਤੋਂ ਬਾਅਦ ਪੰਜ ਵਾਰ ਕੰਪਰੈਸ ਕੀਤਾ ਜਾਂਦਾ ਹੈ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ਇਸ ਦਾ ਪ੍ਰਬੰਧਨ ਕੀਤਾ ਜਾ ਸਕੇ।

More from this section