ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਕਤੂਬਰ 12
ਭਾਰਤੀ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ ਅੱਜ ਗੋਆ ’ਚ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਮੁਤਾਬਕ ਘਟਨਾ ’ਚ ਪਾਇਲਟ ਸੁਰੱਖਿਅਤ ਹੈ। ਏਜੰਸੀ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਾਦਸੇ ਤੋਂ ਠੀਕ ਪਹਿਲਾਂ ਇਹ ਲੜਾਕੂ ਜਹਾਜ਼ ਆਪਣੇ ਬੇਸ ਵੱਲ ਪਰਤ ਰਿਹਾ ਸੀ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਭਾਰਤੀ ਜਲ ਸੈਨਾ ਨੇ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਲ ਸੈਨਾ ਦਾ ਇਹ ਮਿਗ-29 ਕੇ ਲੜਾਕੂ ਜਹਾਜ਼ ਨਿਯਮਤ ਉਡਾਣ ’ਤੇ ਸੀ।
ਜਲ ਸੈਨਾ ਵੱਲੋਂ ਟਵਿੱਟਰ ’ਤੇ ਸਾਂਝੀ ਕੀਤੀ ਗਈ ਜਾਣਕਾਰੀ ’ਚ ਦੱਸਿਆ ਗਿਆ ਹੈ ਕਿ ਇਹ ਲੜਾਕੂ ਜਹਾਜ਼ ਗੋਆ ਤੱਟ ’ਤੇ ਨਿਯਮਤ ਉਡਾਣ ’ਤੇ ਸੀ। ਉਦੋਂ ਹੀ ਇਸ ’ਚ ਤਕਨੀਕੀ ਖ਼ਰਾਬੀ ਦਾ ਪਤਾ ਲੱਗਿਆ, ਜਿਸ ਤੋਂ ਬਾਅਦ ਪਾਇਲਟ ਨੇ ਆਪਣੇ ਬੇਸ ਸਟੇਸ਼ਨ ’ਤੇ ਵਾਪਸ ਜਾਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਜਹਾਜ਼ ਕਰੈਸ਼ ਹੋ ਗਿਆ। ਪਾਇਲਟ ਨੇ ਹਾਦਸੇ ਤੋਂ ਠੀਕ ਪਹਿਲਾਂ ਆਪਣੇ ਆਪ ਨੂੰ ਸੁਰੱਖਿਅਤ ਬਾਹਰ ਕੱਢ ਲਿਆ।