ਪੰਜਾਬ

ਲੰਬਿਤ ਚੱਲ ਰਹੀਆਂ ਦਰਖਾਸਤਾਂ ਦੇ ਨਿਪਟਾਰੇ ਲਈ ਲਗਾਇਆ ਗਿਆ ਸਪੈਸ਼ਲ ਕੈਂਪ: ਐੱਸ.ਐੱਸ.ਪੀ.

ਫ਼ੈਕ੍ਟ ਸਮਾਚਾਰ ਸੇਵ
ਫ਼ਾਜ਼ਿਲਕਾ ਜੁਲਾਈ 12
ਕੋਰੋਨਾ ਮਹਾਂਮਾਰੀ ਕਾਰਨ ਲੰਮੇ ਸਮੇਂ ਤੋਂ ਪੈਂਡਿੰਗ ਚੱਲ ਰਹੀਆਂ ਦਰਖਾਸਤਾਂ ਦਾ ਨਿਪਟਾਰਾ ਕਰਨ ਲਈ ਸਬ ਡਿਵੀਜ਼ਨ ਪੱਧਰ ਤੇ ਸਪੈਸ਼ਲ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ 1179 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਐੱਸ. ਐੱਸ.ਪੀ. ਦੀਪਕ ਹਿਲੌਰੀ ਨੇ ਦਿੱਤੀ। ਐਸ.ਐਸ.ਪੀ. ਫਾਜ਼ਿਲਕਾ  ਦੀਪਕ ਹਿਲੌਰੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ  ਕਾਰਨ ਪਿਛਲੇ ਲੰਬੇ ਸਮੇਂ ਤੋਂ ਬਹੁਤ ਸਾਰੀਆਂ ਦਰਖਾਸਤਾਂ ਪੈਡਿੰਗ ਚਲ ਰਹੀਆਂ ਸਨ| ਜਿਨ੍ਹਾਂ ਦਾ ਨਿਪਟਾਰਾ ਕਰਨ ਲਈ ਸਬ ਡਵੀਜ਼ਨ ਪੱਧਰ ਤੇ ਸਪੈਸ਼ਲ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ  ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕੈਂਪ ਵਿੱਚ ਬੁਲਾਇਆ ਗਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਗਿਆ ਸੁਣਨ ਉਪਰੰਤ ਮੌਕੇ ਤੇ ਹੀ ਸਮੱਸਿਆਵਾਂ ਦਾ ਹੱਲ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ 11ਜੁਲਾਈ ਨੂੰ ਲਗਾਏ ਗਏ ਕੈਂਪ ਵਿੱਚ 677 ਦਰਖਾਸਤਾਂ ਅਤੇ ਪਿਛਲੇ ਹਫ਼ਤੇ ਦੌਰਾਨ 502 ਦਰਖਾਸਤਾਂ ਕੁੱਲ 1179 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਵੱਲੋਂ ਆਪਣੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸਿੰਗਲ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।