View in English:
April 25, 2024 1:25 pm

ਵਪਾਰਕ ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਕਟੌਤੀ , ਜਾਣੋ ਆਪਣੇ ਸ਼ਹਿਰ ਦੇ ਰੇਟ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਕਤੂਬਰ 1

ਸਰਕਾਰੀ ਤੇਲ ਵੰਡ ਕੰਪਨੀਆਂ ਨੇ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 36.5 ਰੁਪਏ ਤਕ ਦੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ‘ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 25.5 ਰੁਪਏ ਘੱਟ ਕੇ 1859.5 ਰੁਪਏ ‘ਤੇ ਆ ਗਈ ਹੈ।

ਇਸ ਦੇ ਨਾਲ ਹੀ ਕੋਲਕਾਤਾ ਵਰਗੇ ਦੇਸ਼ ਦੇ ਹੋਰ ਵੱਡੇ ਮਹਾਨਗਰਾਂ ਵਿੱਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 36.5 ਰੁਪਏ ਘਟ ਕੇ 1,995.5 ਰੁਪਏ, ਮੁੰਬਈ ਵਿੱਚ 32.5 ਰੁਪਏ ਘਟ ਕੇ 1,811 ਰੁਪਏ ਅਤੇ ਚੇਨਈ ਵਿੱਚ 35.5 ਰੁਪਏ ਘਟ ਕੇ 2009.5 ਰੁਪਏ ਹੋ ਗਈ ਹੈ। ਹਾਲਾਂਕਿ, 14.2 ਕਿਲੋਗ੍ਰਾਮ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਕੀਮਤਾਂ ‘ਚ ਕਟੌਤੀ ਦੇ ਐਲਾਨ ਤੋਂ ਬਾਅਦ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ‘ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 25 ਰੁਪਏ ਘੱਟ ਕੇ 1,859 ਰੁਪਏ ‘ਤੇ ਆ ਗਈ ਹੈ। ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਗੈਸ ਦੀਆਂ ਕੀਮਤਾਂ ‘ਚ ਵਾਧੇ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮਈ ‘ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2,355 ਰੁਪਏ ‘ਤੇ ਪਹੁੰਚ ਗਈ ਸੀ, ਜਿਸ ਤੋਂ ਬਾਅਦ ਸਰਕਾਰ ਲਗਾਤਾਰ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ ਕਰ ਰਹੀ ਹੈ।

Leave a Reply

Your email address will not be published. Required fields are marked *

View in English