ਪੰਜਾਬ

ਵਿਧਾਨ ਸਭਾ ਚੋਣਾਂ-2022 ਵਿੱਚ ਨੌੌਜਵਾਨਾਂ ਦੀ ਵੱਧ ਤੋੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇ: ਰਾਮਵੀਰ

ਫ਼ੈਕ੍ਟ ਸਮਾਚਾਰ ਸੇਵਾ
ਸੰਗਰੂਰ,  ਜੂਨ 11
ਡਿਪਟੀ ਕਮਿਸ਼ਨਰ ਰਾਮਵੀਰ ਨੇ ਸੰਗਰੂਰ ਦੇ ਨੌਜਵਾਨਾਂ ਨੰੂ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ 1 ਜਨਵਰੀ 2021 ਨੰੂ 18 ਸਾਲ ਦੇ ਹੋ ਚੁੱਕੇ ਹਨ ਤੇ ਉਨ੍ਹਾਂ ਦੀ ਵੋਟ ਅਜੇ ਨਹੀਂ ਬਣੀ ਤਾਂ ਉਹ ਆਪਣੀ ਵੋਟ ਜ਼ਰੂਰ ਬਣਾਉਣ ਤਾਂ ਜੋ ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਨੌਜਵਾਨ ਘਰ ਬੈਠੇ ਹੀ ਆਨ ਲਾਈਨ ਆਪਣੀ ਵੋਟ ਬਣਾਉਣ ਲਈ ਪੋਰਟਲ ’ਤੇ ਫਾਰਮ ਅਪਲਾਈ ਕਰਕੇ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ’ਤੇ ਟੋਲ ਫਰੀ ਹੈਲਪ-ਲਾਈਨ ਨੰ: 1950 ’ਤੇ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ 5 ਵਜੇ ਤੱਕ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।  ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚੋਣ ਹਲਕੇ ਨਾਲ ਸਬੰਧਤ ਇਲੈਕਟਰੋਲ ਰਜਿਸਟਰੇਸ਼ਨ ਅਫਸਰ ਦੇ ਦਫਤਰ ਵਿੱਚ ਜਾ ਕੇ ਵੀ ਇਸ ਸਬੰਧੀ ਜਾਣਕਾਰੀ ਲਈ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਦਿਵਿਆਂਗ ਵੋਟਰਾਂ, ਟਰਾਂਸਜੈਂਡਰ ਅਤੇ ਭੱਠੇ ’ਤੇ ਕੰਮ ਕਰਦੇ ਮਜ਼ਦੂਰਾਂ ਵੀ ਆਪਣੀ ਵੋਟ ਬਣਾਉਣ ਲਈ ਆਨਲਾਈਨ ਰਜਿਸਟਰੇਸ਼ਨ ਲਈ ਫਾਰਮ ਨੰ. 6 ਜ਼ਰੂੁਰ ਭਰਨ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਮੁੜ ਅਪੀਲ ਕਰਦਿਆਂ  ਕਿਹਾ ਕਿ ਕੋਵਿਡ 19 ਦੀ ਮਹਾਂਮਾਰੀ ਕਾਰਨ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਦਿਆਂ ਆਨਲਾਈਨ ਰਜਿਸਟਰੇਸ਼ਨ ਸਰਵਿਸ ਦੀ ਵਰਤੋੋਂ ਕਰ ਕੇ ਘਰ ਬੈਠੇ ਹੀ ਸੇਵਾਵਾਂ ਲੈਣ ਤੇ ਆਪਣੀ ਵੋਟ ਲਈ ਜਰੂਰ ਅਪਲਾਈ ਕਰਨ।