ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 31
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਰਥਿਕ ਸਰਵੇਖਣ ਪੇਸ਼ ਕੀਤਾ। ਬਜਟ ਤੋਂ ਇਕ ਦਿਨ ਪਹਿਲਾਂ ਆਰਥਿਕ ਸਰਵੇਖਣ ਪੇਸ਼ ਕੀਤਾ ਜਾਂਦਾ ਹੈ। ਇਸ ਵਿਚ ਸਰਕਾਰ ਇਸ ਵਿੱਤੀ ਸਾਲ ਯਾਨੀ 2024-25 ਵਿਚ ਦੇਸ਼ ਦੀ ਜੀ.ਡੀ.ਪੀ. ਦਾ ਅਨੁਮਾਨ ਲਗਾਉਂਦੀ ਹੈ ਅਤੇ ਮਹਿੰਗਾਈ ਸਮੇਤ ਕਈ ਹੋਰ ਜਾਣਕਾਰੀਆਂ ਵੀ ਦੱਸਦੀ ਹੈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ।